ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 1 ਅੱਤਵਾਦੀ ਢੇਰ

By  Jashan A May 10th 2019 10:24 AM

ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 1 ਅੱਤਵਾਦੀ ਢੇਰ,ਸ਼ੋਪੀਆਂ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ।ਦਰਅਸਲ, ਸੁਰੱਖਿਆ ਬਲਾਂ ਮੁਕਾਬਲੇ 'ਚ ਇੱਕ ਅੱਤਵਾਦੀ ਢੇਰ ਕਰ ਦਿੱਤਾ। ਮਾਰੇ ਗਏ ਅੱਤਵਾਦੀ ਦੀ ਪਛਾਣ ਸੋਪੋਰ ਵਾਸੀ ਇਸ਼ਾਕ ਸੋਫੀ (ਅਬਦੁੱਲਾ ਭਾਈ) ਦੇ ਰੂਪ 'ਚ ਹੋਈ ਹੈ।

ਹੋਰ ਪੜ੍ਹੋ:ਛੱਤੀਸਗੜ ਦੇ ਬੀਜਾਪੁਰ ‘ਚ ਹੋਇਆ ਨਕਸਲੀ ਹਮਲਾ, 4 ਜਵਾਨ ਸ਼ਹੀਦ

ਉਹ ਇਸਲਾਮਿਕ ਸਟੇਟ ਜੰਮੂ ਅਤੇ ਕਸ਼ਮੀਰ ਦਾ ਕਮਾਂਡਰ ਸੀ। ਮਿਲੀ ਜਾਣਕਾਰੀ ਮੁਤਾਬਕ ਮੁਕਾਬਲੇ ਵਾਲੀ ਜਗ੍ਹਾ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

ਇਸ਼ਾਕ ਸੋਫੀ 2015 'ਚ ਹਰਕੁਟ ਮੁਜਾਹੀਦੀਨ 'ਚ ਸ਼ਾਮਲ ਹੋ ਗਿਆ ਸੀ ਅਤੇ ਬਾਅਦ 'ਚ 2016 ਨੂੰ ਗ੍ਰਿਫਤਾਰ ਵੀ ਹੋਇਆ ਸੀ।

ਹੋਰ ਪੜ੍ਹੋ:ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ, 2 ਅੱਤਵਾਦੀ ਢੇਰ

ਇਸ ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ 10 ਮਈ ਤੱਕ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।

-PTC News

Related Post