ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

By  Jashan A October 16th 2019 02:36 PM

ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ,ਅਨੰਤਨਾਗ: ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਮੁਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਸਵੇਰ ਤੋਂ ਮੁਠਭੇੜ ਜਾਰੀ ਸੀ।ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ ਮਿਲੀ ਸੀ।

ਹੋਰ ਪੜ੍ਹੋ:ਜੰਮੂ-ਕਸ਼ਮੀਰ ਦੇ ਗੰਦੇਰਬਲ 'ਚ ਸੁਰੱਖਿਆ ਬਲਾਂ ਵੱਲੋਂ ਇਕ ਅੱਤਵਾਦੀ ਢੇਰ

https://twitter.com/ANI/status/1184319984777879553?s=20

ਇਸ ਤੋਂ ਬਾਅਦ ਸਰਚ ਆਪਰੇਸ਼ਨ ਚਲਾਇਆ ਗਿਆ।ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਦਿਆਂ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

-PTC News

Related Post