ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਠਭੇੜ, 2 ਅੱਤਵਾਦੀ ਢੇਰ

By  Joshi October 24th 2018 11:31 AM -- Updated: October 24th 2018 11:32 AM

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਠਭੇੜ, 2 ਅੱਤਵਾਦੀ ਢੇਰ,ਸ਼੍ਰੀਨਗਰ: ਜੰਮੂ - ਕਸ਼ਮੀਰ ਦੇ ਸ੍ਰੀਨਗਰ ਵਿੱਚ ਨੌਗਾਮ ਦੇ ਸੂਥੂ ਵਿੱਚ ਅੱਤਵਾਦੀ ਅਤੇ ਸੁਰੱਖਿਆਬਲਾਂ ਦੇ ਵਿਚਕਾਰ ਚੱਲ ਰਹੀ ਮੁੱਠਭੇੜ ਦੌਰਾਨ 2 ਅੱਤਵਾਦੀਆਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਦੋਨਾਂ ਵੱਲੋਂ ਫਾਇਰਿੰਗ ਸ਼ੁਰੂ ਹੋਈ ਸੀ ਜਿਸ ਦੇ ਬਾਅਦ ਇਲਾਕੇ ਵਿੱਚ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁੱਠਭੇੜ ਦੇ ਦੌਰਾਨ ਸਥਾਨਕ ਲੋਕਾਂ ਦੀ ਵੀ ਪੁਲਿਸ ਅਤੇ ਫੌਜ ਦੇ ਜਵਾਨਾਂ ਦੇ ਨਾਲ ਝੜਪ ਹੋ ਗਈ ਸੀ। ਇਸ ਦੌਰਾਨ ਲੋਕਾਂ ਵੱਲੋਂ ਜੰਮ ਕੇ ਪੱਥਰਬਾਜੀਕੀਤੀ ਜਾ ਰਹੀ ਹੈ। ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋ ਸਰਚ ਅਪਰੇਸ਼ਨ ਜਾਰੀ ਹੈ। —PTC News

Related Post