ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾ ਤੇ ਅੱਤਵਾਦੀਆਂ 'ਚ ਮੁੱਠਭੇੜ, 6 ਅੱਤਵਾਦੀ ਢੇਰ

By  Jashan A November 23rd 2018 08:47 AM -- Updated: November 23rd 2018 08:52 AM

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾ ਤੇ ਅੱਤਵਾਦੀਆਂ 'ਚ ਮੁੱਠਭੇੜ, 6 ਅੱਤਵਾਦੀ ਢੇਰ,ਜੰਮੂ:ਜੰਮੂ-ਕਸ਼ਮੀਰ ਦੇ ਅਨੰਤਨਾਗ ਦੇ ਬਿਜਬੇਹਰਾ 'ਚ ਸੁਰੱਖਿਆਬਲਾਂ ਦੇ ਨਾਲ ਮੁੱਠਭੇੜ 'ਚ 6 ਅੱਤਵਾਦੀ ਮਾਰੇ ਗਏ। ਸੁਰੱਖਿਆ ਬਲਾ ਵੱਲੋਂ ਇਲਾਕੇ 'ਚ ਚਲਾਇਆ ਜਾ ਰਿਹਾ ਅਪ੍ਰੇਸ਼ਨ ਖ਼ਤਮ ਕਰ ਦਿੱਤਾ ਗਿਆ ਹੈ armyਮਿਲੀ ਜਾਣਕਾਰੀ ਅਨੁਸਾਰ ਬਿਜਬੇਹਰਾ ਦੇ ਸੇਕੀਪੋਰਾ ਇਲਾਕੇ 'ਚ ਅੱਤਵਾਦੀਆਂ ਦੇ ਛਿਪੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਦੇ ਨਾਲ ਇਹ ਮੁੱਠਭੇੜ ਸ਼ੁਰੂ ਹੋਈ।ਫਿਲਹਾਲ ਅਜੇ ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਨਹੀਂ ਹੋ ਸਕੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੁਲਗਾਮ ਵਿੱਚ ਫੌਜ ਦੇ ਆਰਆਰ ਕੈਂਪ 'ਤੇ ਵੀਰਵਾਰ ਸਵੇਰੇ ਅੱਤਵਾਦੀ ਹਮਲਾ ਹੋਇਆ ਸੀ। indian armyਇਸ ਹਮਲੇ 'ਚ ਇੱਕ ਸਥਾਨਕ ਨਾਗਰਿਕ ਜ਼ਖਮੀ ਹੋ ਗਿਆ ਸੀ। ਇਸ ਦੌਰਾਨ ਸੁਰੱਖਿਆਬਲਾਂ ਨੇ ਜਵਾਬੀ ਫਾਇਰਿੰਗ ਕੀਤੀ, ਪਰ ਅੱਤਵਾਦੀ ਭੱਜਣ ਵਿੱਚ ਕਾਮਯਾਬ ਰਹੇ। ਉਥੇ ਹੀ ਮੰਗਲਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ 'ਚ ਹਿਜਬੁਲ ਮੁਜਾਹਿਦੀਨ ਦੇ 4 ਅੱਤਵਾਦੀ ਮਾਰੇ ਗਏ ਸਨ। ਇਸ ਮੁੱਠਭੇੜ ਵਿੱਚ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਸੀ। —PTC News

Related Post