ਜੰਮੂ-ਕਸ਼ਮੀਰ ਵਿੱਚ ਤਣਾਅ ਵਾਲਾ ਮਾਹੌਲ ਬਣਿਆ , ਇੰਟਰਨੈੱਟ ਸੇਵਾ ਬੰਦ

By  Shanker Badra August 5th 2019 10:37 AM -- Updated: August 5th 2019 10:38 AM

ਜੰਮੂ-ਕਸ਼ਮੀਰ ਵਿੱਚ ਤਣਾਅ ਵਾਲਾ ਮਾਹੌਲ ਬਣਿਆ , ਇੰਟਰਨੈੱਟ ਸੇਵਾ ਬੰਦ:ਨਵੀਂ ਦਿੱਲੀ : ਜੰਮੂ-ਕਸ਼ਮੀਰ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਓਥੇ ਆਮ ਲੋਕਾਂ ਵਿੱਚ ਵੀ ਡਰ ਤੇ ਸਹਿਮ ਵਾਲਾ ਮਾਹੌਲ ਹੈ। ਦਰਅਸਲ 'ਚ ਓਥੇ ਅਜਿਹਾ ਮਾਹੌਲ ਕੱਲ੍ਹ ਸ਼ਾਮ ਤੋਂ ਹੀ ਬਣਨ ਲੱਗ ਪਿਆ ਸੀ, ਜਦੋਂ ਸਭ ਤੋਂ ਪਹਿਲਾਂ ਮੋਬਾਇਲ ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਵੇਲੇ ਜੰਮੂ–ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀਆਂ 40 ਕੰਪਨੀਆਂ ਤਾਇਨਾਤ ਹਨ। [caption id="attachment_325637" align="aligncenter" width="300"]Jammu & kashmir issued Internet ban And security forces ਜੰਮੂ-ਕਸ਼ਮੀਰ ਵਿੱਚ ਤਣਾਅ ਵਾਲਾ ਮਾਹੌਲ ਬਣਿਆ , ਇੰਟਰਨੈੱਟ ਸੇਵਾ ਬੰਦ[/caption] ਜੰਮੂ-ਕਸ਼ਮੀਰ ਨੂੰ ਲੈ ਕੇ ਕੇਂਦਰੀ ਕੈਬਨਿਟ ਦੀ ਮੀਟਿੰਗ ਚੱਲ ਰਹੀ ਹੈ ,ਇਸ ਮੀਟਿੰਗ ਦੇ ਵਿੱਚ ਕੋਈ ਵੀ ਵੱਡਾ ਫ਼ੈਸਲਾ ਆ ਸਕਦਾ ਹੈ। ਇਸ ਦੇ ਲਈ ਗਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪ੍ਰਧਾਨ ਮੰਤਰੀ ਨਿਵਾਸ ਸਥਾਨ 'ਤੇ ਪਹੁੰਚ ਗਏ ਹਨ। [caption id="attachment_325635" align="aligncenter" width="300"]Jammu & kashmir issued Internet ban And security forces ਜੰਮੂ-ਕਸ਼ਮੀਰ ਵਿੱਚ ਤਣਾਅ ਵਾਲਾ ਮਾਹੌਲ ਬਣਿਆ , ਇੰਟਰਨੈੱਟ ਸੇਵਾ ਬੰਦ[/caption] ਜੰਮੂ ਕਸ਼ਮੀਰ ਘਾਟੀ ਵਿੱਚ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਰਾਜ ਦੀਆਂ ਮਹੱਤਵਪੂਰਨ ਰਾਜਨੀਤਿਕ ਪਾਰਟੀਆਂ ਦੀ ਐਤਵਾਰ ਸ਼ਾਮ 6 ਵਜੇ ਸ੍ਰੀਨਗਰ ਵਿਖੇ ਇਕ ਅਹਿਮ ਮੀਟਿੰਗ ਹੋਈ ਸੀ।ਜਿਸ ਤੋਂ ਮਗਰੋਂ ਉਮਰ ਅਬਦੁੱਲਾ , ਪੀਡੀਪੀ ਆਗੂ ਮਹਿਬੂਬਾ ਮੁਫਤੀ ਨੂੰ ਉਨ੍ਹਾਂ ਘਰਾਂ ਵਿੱਚ ਨਜਰਬੰਦ ਕਰ ਦਿੱਤਾ ਗਿਆ ਹੈ। ਇਹ ਸਾਰੇ ਆਗੂ ਆਪੋ-ਆਪਣੇ ਘਰਾਂ ਵਿੱਚ ਹੀ ਨਜ਼ਰਬੰਦ ਰਹਿਣਗੇ। [caption id="attachment_325634" align="aligncenter" width="300"]Jammu & kashmir issued Internet ban And security forces ਜੰਮੂ-ਕਸ਼ਮੀਰ ਵਿੱਚ ਤਣਾਅ ਵਾਲਾ ਮਾਹੌਲ ਬਣਿਆ , ਇੰਟਰਨੈੱਟ ਸੇਵਾ ਬੰਦ[/caption] ਦੱਸ ਦੇਈਏ ਕਿ ਜੰਮੂ ਕਸ਼ਮੀਰ 'ਚ ਚੱਲ ਰਹੇ ਹਾਲਾਤਾਂ ਦੌਰਾਨ ਧਾਰਾ 144 ਲਾਗੂ ਹੋਣ ਤੋਂ ਬਾਅਦ ਜੰਮੂ ਅਤੇ ਸ੍ਰੀਨਗਰ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਵਿੱਚ ਪਹਿਲਾਂ ਮੋਬਾਇਲ ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਅੱਜ ਸੋਮਵਾਰ 5 ਅਗਸਤ ਨੂੰ ਸਾਰੇ ਸਕੂਲ ਤੇ ਕਾਲਜ ਵੀ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਮੁੱਚੇ ਸੂਬੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੂਬੇ ਵਿੱਚ ਕਿਤੇ ਕੋਈ ਜਲਸਾ-ਜਲੂਸ ਤੇ ਇਕੱਠ ਨਹੀਂ ਕੀਤਾ ਜਾ ਸਕੇਗਾ। -PTCNews

Related Post