ਜੰਮੂ ਕਸ਼ਮੀਰ ਦੇ ਕੁਲਗਾਮ 'ਚ ਫੌਜ ਦੇ ਜਵਾਨ ਨੇ ਗੋਲੀ ਮਾਰ ਕੇ ਕੀਤੀ ਆਪਣੀ ਜੀਵਨਲੀਲ੍ਹਾ ਸਮਾਪਤ

By  Jashan A January 12th 2019 05:12 PM

ਜੰਮੂ ਕਸ਼ਮੀਰ ਦੇ ਕੁਲਗਾਮ 'ਚ ਫੌਜ ਦੇ ਜਵਾਨ ਨੇ ਗੋਲੀ ਮਾਰ ਕੇ ਕੀਤੀ ਆਪਣੀ ਜੀਵਨਲੀਲ੍ਹਾ ਸਮਾਪਤ ,ਕੁਲਗਾਮ: ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਬੇਹੀਬਾਗ 'ਚ ਇੱਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਬੀਤੀ ਰਾਤ ਫੌਜ ਦੇ ਇਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। [caption id="attachment_239723" align="aligncenter" width="300"]jammu kashmir ਜੰਮੂ ਕਸ਼ਮੀਰ ਦੇ ਕੁਲਗਾਮ 'ਚ ਫੌਜ ਦੇ ਜਵਾਨ ਨੇ ਗੋਲੀ ਮਾਰ ਕੇ ਕੀਤੀ ਆਪਣੀ ਜੀਵਨਲੀਲ੍ਹਾ ਸਮਾਪਤ[/caption] ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਅਭਿਸ਼ੇਕ ਰਾਏ ਕੁਮਾਰ ਵਜੋਂ ਹੋਈ ਹੈ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਹੈ ਕਿ ਅਭਿਸ਼ੇਕ ਰਾਏ ਕੁਮਾਰ ਨਾਂ ਦੇ ਫੌਜੀ ਨੇ ਕੁਲਗਾਮ ਦੇ ਬੇਹੀਬਾਗ ਇਲਾਕੇ 'ਚ 34 ਆਰ. ਆਰ. ਕੈਂਪ 'ਚ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਦੀ ਮੌਕੇ 'ਤੇ ਮੌਤ ਹੋ ਗਈ। [caption id="attachment_239724" align="aligncenter" width="300"]jammu kashmir ਜੰਮੂ ਕਸ਼ਮੀਰ ਦੇ ਕੁਲਗਾਮ 'ਚ ਫੌਜ ਦੇ ਜਵਾਨ ਨੇ ਗੋਲੀ ਮਾਰ ਕੇ ਕੀਤੀ ਆਪਣੀ ਜੀਵਨਲੀਲ੍ਹਾ ਸਮਾਪਤ[/caption] ਇਸ ਘਟਨਾ ਤੋਂ ਬਾਅਦ ਕੈਂਪ 'ਚ ਸਨਸਨੀ ਫੈਲ ਗਈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News

Related Post