ਜੰਮੂ ਕਸ਼ਮੀਰ ਦੇ ਨਗਰੋਟਾ ਹਾਈਵੇ 'ਤੇ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 3 ਅੱਤਵਾਦੀ ਢੇਰ

By  Jashan A January 31st 2020 09:30 AM -- Updated: January 31st 2020 09:34 AM

Jammu Kashmir Nagrota Encounter: ਜੰਮੂ-ਕਸ਼ਮੀਰ ਦੇ ਨਗਰੋਟਾ 'ਚ ਪੁਲਿਸ ਤੇ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸੁਰੱਖਿਆ ਫੋਰਸ ਨੇ 3 ਅੱਤਵਾਦੀ ਢੇਰ ਕਰ ਦਿੱਤੇ ਹਨ। ਜਦੋਂਕਿ ਹੋਰ ਕਈ ਅੱਤਵਾਦੀਆਂ ਦੀ ਮੌਜੂਦੀ ਦੇ ਖਦਸ਼ੇ ਕਾਰਨ ਇਲਾਕੇ ਨੂੰ ਘੇਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਨਗਰੋਟਾ ਨੇੜੇ ਪੁਲਿਸ 'ਤੇ ਫਾਇਰਿੰਗ ਕੀਤੀ। https://twitter.com/ANI/status/1223089681002184704?s=20 ਇਸ ਮੁੱਠਭੇੜ 'ਚ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਫਿਲਹਾਲ ਪੁਲਿਸ ਅਤੇ ਸੁਰਖਿਆ ਬਲਾਂ ਵੱਲੋਂ ਸਰਚ ਆਪਰੇਸ਼ਨ ਜਾਰੀ ਹੈ ਅਤੇ ਆਸ-ਪਾਸ ਦੇ ਇਲਾਕਿਆਂ 'ਚ ਤਲਾਸ਼ੀ ਲਈ ਜਾ ਰਹੀ ਹੈ। ਹੋਰ ਪੜ੍ਹੋ:ਬਰੈਂਪਟਨ ਦੇ ਹੈਨਸਨ ਰੋਡ 'ਤੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਗੰਭੀਰ ਜ਼ਖਮੀ https://twitter.com/ANI/status/1223086155857399810?s=20

ਉਧਰ ਇਸ ਘਟਨਾ ਤੋਂ ਬਾਅਦ ਜੰਮੂ-ਕਸ਼ਮੀਰ ਹਾਈਵੇ 'ਤੇ ਟ੍ਰੈਫਿਕ ਵੀ ਰੋਕ ਦਿੱਤਾ ਗਿਆ ਹੈ।

https://twitter.com/ANI/status/1223081058683342853?s=20 ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਹਾਈਵੇ 'ਤੇ ਜਾ ਰਹੇ ਇਕ ਟਰੱਕ ਨੂੰ ਰੋਕਿਆ ਤਾਂ ਟਰੱਕ 'ਚ ਲੁਕੇ ਅੱਤਵਾਦੀਆਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਹਮਲੇ 'ਚ ਇਕ ਕਰਮਚਾਰੀ ਜ਼ਖਮੀ ਹੋ ਗਿਆ ਅਤੇ 3 ਅੱਤਵਾਦੀਆਂ ਨੂੰ ਮਾਰਿਆ ਗਿਆ ਹੈ। -PTC News

Related Post