ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

By  Jashan A January 26th 2019 01:43 PM -- Updated: January 26th 2019 02:47 PM

ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ,ਸ਼੍ਰੀਨਗਰ: ਜਿਥੇ ਅੱਜ ਪੂਰਾ ਦੇਸ਼ ਗਣਤੰਤਰ ਦਿਵਸ ਮਨਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਦੇਸ਼ ਦੇ ਜਵਾਨ ਸਰਹੱਦੀ ਖੇਤਰਾਂ 'ਤੇ ਸਾਡੀ ਰੱਖਿਆ ਕਰ ਰਹੇ ਹਨ। ਅੱਜ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੇ ਕੈਂਪ 'ਤੇ ਹਮਲਾ ਕਰ ਦਿੱਤਾ, ਜਿਸ 'ਚ ਸਾਡੇ ਦੇਸ਼ ਦੇ 5 ਜਵਾਨ ਜ਼ਖਮੀ ਹੋ ਗਏ।

pulvama ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਪਰ ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

pulvama ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਮਿਲੀ ਜਾਣਕਾਰੀ ਮੁਤਾਬਕ ਇਹਨਾਂ ਅੱਤਵਾਦੀਆਂ ਦਾ ਜੈਸ਼-ਏ-ਮੁਹੰਮਦ ਸੰਗਠਨ ਨਾਲ ਸਬੰਧ ਹੈ ਅਤੇ ਗਣਤੰਤਰ ਦਿਵਸ ਵਾਲੇ ਦਿਨ ਵੱਡੀ ਵਾਰਦਾਤ ਕਰਨ ਦੇ ਇਰਾਦੇ ਨਾਲ ਭਾਰਤ 'ਚ ਦਾਖਲ ਹੋਏ ਸੀ।

ਪਰ ਸੁਰੱਖਿਆ ਬਲਾਂ ਨੇ ਇਹਨਾਂ ਅੱਤਵਾਦੀਆਂ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ।

-PTC News

Related Post