ਜੰਮੂ-ਕਸ਼ਮੀਰ: ਪੁਲਵਾਮਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 3 ਦਹਿਸ਼ਤਗਰਦ ਢੇਰ

By  Jashan A October 23rd 2019 07:52 AM

ਜੰਮੂ-ਕਸ਼ਮੀਰ: ਪੁਲਵਾਮਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, 3 ਦਹਿਸ਼ਤਗਰਦ ਢੇਰ,ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਬੀਤੇ ਦਿਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀ ਢੇਰ ਕਰ ਦਿੱਤੇ।

ਦੱਸਿਆ ਜਾ ਰਿਹਾ ਹੈ ਕਿ ਇਹਨਾਂ ਅੱਤਵਾਦੀਆਂ ਦੇ ਜੈਸ਼-ਏ-ਮੁਹੰਮਦ ਨਾਲ ਸਬੰਧ ਸਨ। ਮਿਲੀ ਜਾਣਕਾਰੀ ਮੁਤਾਬਕ ਫੌਜ, ਕੇਂਦਰੀ ਰਿਜ਼ਰਵ ਪੁਲਿਸ ਬਲ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ’ਤੇ ਪੁਲਵਾਮਾ ਦੇ ਅਵੰਤੀਪੁਰਾ ਮੁਹਿੰਮ ਚਲਾਈ ਸੀ।

ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ

https://twitter.com/ANI/status/1186660468485574657?s=20

ਜਿਸ ਦੌਰਾਨ ਜਵਾਨ ਇਲਾਕੇ ਦੀ ਘੇਰਾਬੰਦੀ ਕਰ ਰਹੇ ਸਨ, ਉਸ ਹੀ ਸਮੇਂ ਅੱਤਵਾਦੀਆਂ ਨੇ ਹਥਿਆਰਾਂ ਨਾਲ ਉਨ੍ਹਾਂ ’ਤੇ ਗੋਲਾਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਤੇ ਦੋਵਾਂ ਧਿਰਾਂ ਦੇ ਵਿਚਕਾਰ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਮਾਰੇ ਗਏ।

-PTC News

Related Post