ਤ੍ਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 2 ਅੱਤਵਾਦੀ ਕੀਤੇ ਢੇਰ
Jashan A
March 5th 2019 10:18 AM
ਤ੍ਰਾਲ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 2 ਅੱਤਵਾਦੀ ਕੀਤੇ ਢੇਰ,ਪੁਲਵਾਮਾ: ਜੰਮੂ ਕਸ਼ਮੀਰ ਦੇ ਤ੍ਰਾਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਜਿਸ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਈਫਲਜ਼ (ਆਰ.ਆਰ.), ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਸੂਚਨਾ ਮਿਲਣ ਤੋਂ ਬਾਅਦ ਤ੍ਰਾਲ ਦੇ ਮੀਰ ਮੁੱਹਲਾ 'ਚ ਸੋਮਵਾਰ ਦੀ ਸ਼ਾਮ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।