ਜੰਡਿਆਲਾ ਗੁਰੂ: ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

By  Jashan A October 6th 2019 11:08 AM

ਜੰਡਿਆਲਾ ਗੁਰੂ: ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ,ਜੰਡਿਆਲਾ ਗੁਰੂ: ਪੰਜਾਬ 'ਚ ਨਸ਼ਿਆਂ ਦਾ ਛੇਵਾਂ ਦਰਿਆ ਲਗਾਤਾਰ ਵਗ ਰਿਹਾ ਹੈ। ਜਿਸ 'ਚ ਆਏ ਦਿਨ ਪੰਜਾਬ ਦੀ ਜਵਾਨੀ ਰੁੜ੍ਹ ਰਹੀ ਹੈ। ਹੁਣ ਤੱਕ ਅਨੇਕਾਂ ਨੌਜਵਾਨ ਇਸ ਦਲਦਲ 'ਚ ਫਸ ਕੇ ਮੌਤ ਨੂੰ ਗਲੇ ਲਗਾ ਚੁੱਕੇ ਹਨ।

Asrਅਜਿਹਾ ਹੀ ਇੱਕ ਹੋਰ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਬਾਲੀਆਂ ਮੰਝਣਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ।

ਹੋਰ ਪੜ੍ਹੋ: ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਮਗਰੋਂ ਖੁਦ ਨੂੰ ਵੀ ਮਾਰੀ ਗੋਲੀ

ਮ੍ਰਿਤਕ ਦੀ ਪਹਿਚਾਣ ਦੀ ਜਤਿੰਦਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਬਰਾਂ ਦੇ ਮੁਤਾਬਕ ਜਤਿੰਦਰ ਸਿੰਘ ਨਸ਼ੇ ਦਾ ਆਦੀ ਸੀ।

Asrਉਹਨਾਂ ਦਾ ਇਲਜਾਮ ਹੈ ਕਿ ਕੁਝ ਲੋਕਾਂ ਨੇ ਜ਼ਬਰਦਸਤੀ ਜਤਿੰਦਰ ਦੇ ਨਸ਼ੇ ਦਾ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post