ਜੰਡਿਆਲਾ ਗੁਰੂ ਦੇ ਇੱਕ ਪਿੰਡ ਵਿੱਚ ਨੌਜਵਾਨ ਨੇ ਕੰਮ ਨਾ ਮਿਲਣ ਕਰਕੇ ਕੀਤੀ ਖ਼ੁਦਕੁਸ਼ੀ

By  Shanker Badra June 10th 2020 08:27 PM

ਜੰਡਿਆਲਾ ਗੁਰੂ ਦੇ ਇੱਕ ਪਿੰਡ ਵਿੱਚ ਨੌਜਵਾਨ ਨੇ ਕੰਮ ਨਾ ਮਿਲਣ ਕਰਕੇ ਕੀਤੀ ਖ਼ੁਦਕੁਸ਼ੀ:ਜੰਡਿਆਲਾ ਗੁਰੂ : ਪੰਜਾਬ ਵਿੱਚ ਲਾਕਡਾਊਨ ਕਰਕੇ ਕੰਮਕਾਰ ਲਗਾਤਾਰ 2 ਮਹੀਨੇ ਠੱਪ ਰਹਿਣ ਕਰਕੇ ਲੋਕਾਂ ਦੀ ਆਰਥਿਕ ਹਾਲਤ ਮਾੜੀ ਹੋ ਚੁੱਕੀ ਹੈ। ਇਸੇ ਕਰਕੇ ਲੋਕ ਖ਼ੁਦਕੁਸ਼ੀਆਂ ਦੇ ਰਾਹ ਪੈਣ ਲਈ ਮਜ਼ਬੂਰ ਹਨ। ਅਜਿਹਾ ਹੀ ਤਾਜ਼ਾ ਮਾਮਲਾ ਜੰਡਿਆਲਾ ਗੁਰੂ ਨੇੜਲੇ ਪਿੰਡ ਮੱਲੀਆਂ ਤੋਂ ਸਾਹਮਣੇ ਆਇਆ ਹੈ।

ਜਿਥੇ ਇਕ ਨੌਜਵਾਨ ਨੇ ਗਰੀਬੀ ਤੋਂ ਤੰਗ ਆ ਕੇ ਆਤਮ ਹੱਤਿਆ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ 40 ਸਾਲਾ ਮ੍ਰਿਤਕ ਪਲਵਿੰਦਰ ਸਿੰਘ ਇਕ ਗਰੀਬ ਪਰਿਵਾਰ ਨਾਲ ਸੰਬੰਧਿਤ ਸੀ।

ਦੱਸਿਆ ਜਾਂਦਾ ਹੈ ਕਿ ਪਿਛਲੇ ਸਮੇਂ ਦੌਰਾਨ ਲਾਕਡਾਊਨ ਦੇ ਚੱਲਦਿਆਂ ਕੋਈ ਵੀ ਕੰਮ ਨਾ ਮਿਲਣ ਕਾਰਣ ਪ੍ਰੇਸ਼ਾਨ ਸੀ। ਜਿਸ ਕਾਰਨ ਮ੍ਰਿਤਕ ਪਲਵਿੰਦਰ ਸਿੰਘ ਨੇ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

-PTCNews

Related Post