ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, ਜਾਨੀ ਨੁਕਸਾਨ ਤੋਂ ਬਚਾਅ

By  Jashan A January 29th 2019 12:29 PM -- Updated: January 29th 2019 12:30 PM

ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, ਜਾਨੀ ਨੁਕਸਾਨ ਤੋਂ ਬਚਾਅ,ਟੋਕੀਓ: ਅੱਜ ਸਵੇਰੇ ਜਪਾਨ 'ਚ ਭੁਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਜਿਸ ਦੌਰਾਨ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.3 ਮਾਪੀ ਗਈ ਹੈ।

japan ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, ਜਾਨੀ ਨੁਕਸਾਨ ਤੋਂ ਬਚਾਅ

ਉਥੇ ਮੌਸਮ ਅਧਿਕਾਰੀਆਂ ਵੱਲੋਂ ਸੁਨਾਮੀ ਆਉਣ ਦੀ ਚਿਤਾਵਨੀ ਜਾਰੀ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਦੁਪਹਿਰ ਦੇ 12.42 'ਤੇ ਭੂਚਾਲ ਦੇ ਝਟਕੇ ਲੱਗੇ ਅਤੇ ਲੋਕ ਘਰਾਂ 'ਚੋਂ ਬਾਹਰ ਆ ਗਏ।

japan ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, ਜਾਨੀ ਨੁਕਸਾਨ ਤੋਂ ਬਚਾਅ

ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਕਾਰਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਲੋਕ ਕਾਫੀ ਘਬਰਾ ਗਏ ਸਨ ਤੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

-PTC News

Related Post