ਜਸਪਾਲ ਕਤਲ ਮਾਮਲਾ: ਪੀੜਤ ਪਰਿਵਾਰ ਦੇ ਹੱਕ 'ਚ ਨਿਤਰਿਆ ਅਕਾਲੀ ਦਲ

By  Jashan A May 27th 2019 12:47 PM

ਜਸਪਾਲ ਕਤਲ ਮਾਮਲਾ: ਪੀੜਤ ਪਰਿਵਾਰ ਦੇ ਹੱਕ 'ਚ ਨਿਤਰਿਆ ਅਕਾਲੀ ਦਲ,ਫਰੀਦਕੋਟ ਬੀਤੇ ਦਿਨੀ ਫਰੀਦਕੋਟ ਦੇ ਸੀਆਈਏ ਸਟਾਫ ਵਿਚ ਇਕ ਨੌਜਵਾਨ ਦੀ ਭੇਦ ਭਰੇ ਹਲਾਤ ਵਿਚ ਹੋਈ ਮੌਤ ਅਤੇ ਖੁਰਦ ਬੁਰਦ ਹੋਈ ਲਾਸ ਦੇ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਵੱਲੋਂ ਦਿੱਤੇ ਜਾ ਰਹੇ ਧਰਨੇ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਹੋਰ ਸੀਨੀਅਰ ਅਕਾਲੀ ਆਗੂਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਜਿੱਤੇ ਉਹਨਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਉਥੇ ਹੀ ਉਹਨਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।ਇਹੀ ਨਹੀਂ ਇਸ ਮੌਕੇ ਉਹਨਾਂ ਮ੍ਰਿਤਕ ਨੌਜਵਾਨ ਜਸਪਾਲ ਸਿੰਘ ਦੀ ਗ੍ਰਿਫਤਾਰੀ ਅਤੇ ਮੌਤ ਦੇ ਕਾਰਨਾਂ ਦੀ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਉਠਾਈ। ਹੋਰ ਪੜ੍ਹੋ:ਸੰਗਰੂਰ ‘ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਅੱਜ, ਕੈਪਟਨ ਸਰਕਾਰ ਦੇ ਵਾਅਦਿਆਂ ਦੀ ਖੋਲ੍ਹੇਗਾ ਪੋਲ ਬੀਤੀ 18 ਮਈ ਦੀ ਰਾਤ ਨੂੰ ਫਰੀਦਕੋਟ ਦੇ ਸੀਆਈ ਏ ਸਟਾਫ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਜਸਪਾਲ ਸਿੰਘ ਦੇ ਪੁਲਿਸ ਹਿਰਾਸ਼ਤ ਵਿਚੋਂ ਲਾਪਤਾ ਹੋਣ ਅਤੇ ਬਾਅਦ ਵਿਚ ਪੁਲਿਸ ਵੱਲੋਂ ਉਸ ਦੇ ਖੁਦਕੁਸ਼ੀ ਕਰ ਲਏ ਜਾਣ ਅਤੇ ਲਾਸ ਖੁਰਦ ਬੁਰਦ ਕੀਤੇ ਜਾਣ ਦੇ ਹੋਏ ਖੁਲਾਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵੱਲੋਂ ਹੋਰ ਭਰਾਤਰੀ ਜਥੇਬੰਦੀਆ ਨਾਲ ਮਿਲ ਕੇ ੨੦ ਮਈ ਤੋਂ ਐਸਐਸਪੀ ਦਫਤਰ ਦੇ ਬਾਹਰ ਲਗਾਤਾਰ ਧਰਨਾ ਲਗਾ ਕੇ ਜਿਥੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਮ੍ਰਿਤਕ ਜਸਪਾਲ ਸਿੰਘ ਦੀ ਲਾਸ਼ ਜ਼ਲਦ ਲੱਭ ਕੇ ਪਰਿਵਾਰ ਦੇ ਹਵਾਲੇ ਕਰਨ ਦੀ ਮੰਗ ਕੀਤੀ ਜਾ ਰਹੀ। ਮ੍ਰਿਤਕ ਨੌਜਵਾਨ ਦੀ ਲਾਸ ੮ ਦਿਨ ਬੀਤ ਜਾਣ ਬਾਅਦ ਵੀ ਨਾਂ ਮਿਲਣ 'ਤੇ ਸ਼੍ਰੋਮਣੀ ਅਕਾਲੀ ਦੀ ਜਿਲ੍ਹਾ ਜਥੇਬੰਦੀ ਵੱਲੋਂ ਧਰਨੇ 'ਚ ਸ਼ਿਰਕਤ ਕਰ ਕੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ ਗਿਆ ਅਤੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਹਰ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਉਹ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਦੇ ਨਾਲ ਹਨ ਅਤੇ ਸਮੁੱਚਾ ਅਕਾਲੀ ਦਲ ਇਸ ਪਰਿਵਾਰ ਦੇ ਨਾਲ ਇਨਸਾਫ ਲੈਣ ਲਈ ਖੜ੍ਹਾ ਹੈ। -PTC News

Related Post