ਧਰਨੇ ਤੋਂ ਵਾਪਸ ਆ ਰਹੇ ਗਾਇਕ ਜੱਸ ਬਾਜਵਾ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ,ਪੜ੍ਹੋ ਪੂਰੀ ਖ਼ਬਰ

By  Shanker Badra October 7th 2020 01:50 PM

ਧਰਨੇ ਤੋਂ ਵਾਪਸ ਆ ਰਹੇ ਗਾਇਕ ਜੱਸ ਬਾਜਵਾ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ,ਪੜ੍ਹੋ ਪੂਰੀ ਖ਼ਬਰ:ਜਲੰਧਰ : ਪੰਜਾਬ 'ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਪੰਜਾਬੀ ਸੰਗੀਤ ਜਗਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਪ੍ਰਸਿੱਧ ਗਾਇਕ ਜੱਸ ਬਾਜਵਾ ਨਾਲ ਦੇਰ ਰਾਤ ਸੜਕ ਹਾਦਸਾ ਵਾਪਰਿਆ ਹੈ। ਹਾਲਾਂਕਿ ਜੱਸ ਬਾਜਵਾ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਧਰਨੇ ਤੋਂ ਵਾਪਸ ਆ ਰਹੇ ਗਾਇਕ ਜੱਸ ਬਾਜਵਾ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ,ਪੜ੍ਹੋ ਪੂਰੀ ਖ਼ਬਰ

ਮਿਲੀ ਜਾਣਕਾਰੀ ਅਨੁਸਾਰ ਜੱਸ ਬਾਜਵਾ ਹਰਿਆਣਾ 'ਚ ਧਰਨਾ ਲਾਉਣ ਤੋਂ ਬਾਅਦ ਆਪਣੀ ਕਾਰ ਨੰਬਰ ਪੀ.ਬੀ. 13 ਬੀ. ਸੀ. 3300 ਰਾਹੀਂ ਚੰਡੀਗੜ੍ਹ ਆ ਰਹੇ ਸਨ। ਇਸ ਦੌਰਾਨ ਤਲਵੰਡੀ ਸਾਬੋਂ ਨੇੜੇ ਇਹ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਕਾਫ਼ੀ ਭਿਆਨਕ ਸੀ, ਜਿਸ 'ਚ ਜੱਸ ਬਾਜਵਾ ਦੀ ਕਾਰ ਅਗਲਾ ਹਿੱਸਾ ਕਾਫ਼ੀ ਨੁਕਸਾਨਿਆ ਗਿਆ ਹੈ।

ਧਰਨੇ ਤੋਂ ਵਾਪਸ ਆ ਰਹੇ ਗਾਇਕ ਜੱਸ ਬਾਜਵਾ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ,ਪੜ੍ਹੋ ਪੂਰੀ ਖ਼ਬਰ

ਇਸ ਦੌਰਾਨ ਕਾਰ 'ਚ ਬੈਠੇ ਜੱਸ ਬਾਜਵਾ ਅਤੇ ਉਸਦੇ ਹੋਰ ਸਾਥੀ ਵਾਲ-ਵਾਲ ਬਚ ਗਏ ਹਨ। ਜੱਸ ਬਾਜਵਾ ਹਰਿਆਣਾ 'ਚ ਧਾਰਨਾ ਲਾਉਣ ਲਈ ਆਪਣੇ ਦੋਸਤਾਂ ਨਾਲ ਗਏ ਸਨ। ਜਦੋਂ ਉਹ ਦੇਰ ਰਾਤ ਧਰਨੇ ਤੋਂ ਵਾਪਸ ਪਰਤ ਰਹੇ ਸਨ ਤਾਂ ਉਸ ਸਮੇਂ ਇਹ ਹਾਦਸਾ ਵਾਪਰਿਆ ਹੈ। ਇਸ ਦੌਰਾਨ ਗੱਡੀ ਜੱਸ ਬਾਜਵਾ ਦਾ ਡਰਾਈਵਰ ਚਲਾ ਰਿਹਾ ਸੀ। ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਧਰਨੇ ਤੋਂ ਵਾਪਸ ਆ ਰਹੇ ਗਾਇਕ ਜੱਸ ਬਾਜਵਾ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ ,ਪੜ੍ਹੋ ਪੂਰੀ ਖ਼ਬਰ

ਦੱਸ ਦੇਈਏ ਕਿ ਜੱਸ ਬਾਜਵਾ ਪਿਛਲੇ ਕਈ ਦਿਨਾਂ ਤੋਂ ਖੇਤੀ ਬਿਲਾਂ ਖਿਲਾਫ਼ ਧਰਨੇ 'ਤੇ ਬੈਠੇ ਹਨ। ਬੀਤੇ ਦਿਨੀਂ ਫਿਲੌਰ ਵਿਖੇ ਲਗਾਏ ਧਰਨੇ ਵਿੱਚ ਜੱਸ ਬਾਜਵਾ ਖੁੱਲ ਕੇ ਬੋਲੇ ਸਨ। ਉਹਨਾਂ ਨੇ ਕਿਹਾ ਸੀ ਕਿ ਇਹ ਸਾਡੀ ਹੋਂਦ ਦੀ ਲੜਾਈ ਹੈ ਸਾਡੀਆਂ ਫਸਲਾਂ  ਅਤੇ ਆਉਣ ਵਾਲੀਆਂ ਫਸਲਾਂ ਦੀ ਲੜਾਈ ਹੈ ,ਕਿਉਂਕਿ ਪੰਜਾਬ ਨੂੰ ਖੇਤੀ ਤੋਂ ਬਿਨਾਂ ਸਿਰਜਿਆ ਹੀ ਨਹੀਂ ਜਾ ਸਕਦਾ।

-PTCNews

Related Post