ਹੁੱਲੜਬਾਜ਼ਾਂ ਨੇ ਜਸਵਿੰਦਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ 'ਚ ਕੈਦ

By  Pardeep Singh May 17th 2022 02:43 PM

ਅੰਮ੍ਰਿਤਸਰ: ਪੰਜਾਬ ਵਿੱਚ ਬਦਮਾਸ਼ਾਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਸਭ ਨੂੰ ਹੈਰਾਨ ਕਰ ਦੇਣ ਵਾਲਾ ਹੈ। ਅੰਮ੍ਰਿਤਸਰ ਦੇ ਛੇਹਰਟਾ ਦੇ ਜਸਵਿੰਦਰ ਸਿੰਘ ਨਾਮ ਦੇ ਨੌਜਵਾਨ ਨੂੰ ਹੁਲੜਬਾਜ਼ਾਂ ਦਾ ਵਿਰੋਧ ਕਰਨਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਹੁਲੜਬਾਜ਼ ਵਿਸ਼ਾਲ ਅਤੇ ਉਹਦੇ ਅਣਪਛਾਤੇ ਸਾਥੀਆਂ ਵੱਲੋਂ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ  ਜਾਨਲੇਵਾ ਹਮਲਾ ਕੀਤਾ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।

 ਪੀੜਤ ਨੌਜਵਾਨ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਇਲਾਕੇ ਦੇ ਵਿਚ ਹੁਲੜਬਾਜੀ ਕਰ ਰਹੇ ਵਿਸ਼ਾਲ ਨਾਮ ਦੇ ਵਿਅਕਤੀ ਅਤੇ ਅਣਪਛਾਤੇ ਵਿਅਕਤੀਆਂ ਵੱਲੋਂ ਮੇਰੇ ਉੱਤੇ ਪਹਿਲਾ ਪੱਥਰ ਅਤੇ  ਤੇਜ਼ਧਾਰ ਦਾਤਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਉਨ੍ਹਾਂ ਨੇ ਪੁਲਿਸ ਉੱਤੇ ਇਲਜ਼ਾਮ ਲਗਾਉਦੇ ਹੋਏ ਕਿਹਾ ਹੈ ਕਿ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਉਧਰ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦਰਖਾਸਤ ਮਿਲੀ ਹੈ ਅਤੇ ਮੁੱਢਲੀ ਜਾਚ ਵਿਚ ਲੜਾਈ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਕਾਰਵਾਈ ਬਣਦੀ ਹੋਵੇਗੀ ਉਸ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਦਿਨੋਂ ਦਿਨ ਕੁੱਟਮਾਰ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਸਖਤੀ ਕਰਨ ਦੇ ਬਾਵਜੂਦ ਵੀ ਸ਼ਰਾਰਤੀ ਅਨਸਰਾਂ ਵੱਲੋਂ ਵਾਰਦਾਤਾਂ ਕੀਤੀਆਂ ਆ ਰਹੀਆ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਡੀਜੀਪੀ ਵੱਲੋਂ ਪੰਜਾਬ ਵਿੱਚ ਅਮਨ-ਸ਼ਾਤੀ ਕਾਇਮ ਰੱਖਣ ਲਈ ਸੁਰੱਖਿਆ ਬਲਾਂ ਦੀਆਂ 10 ਕੰਪਨੀਆਂ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਇਹ ਪੰਜਾਬ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਸੁਰੱਖਿਆ ਬਲਾਂ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ:ਬਠਿੰਡਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਇਲਾਕਾ ਨਿਵਾਸੀਆਂ 'ਚ ਭਾਰੀ ਰੋਸ

-PTC News

Related Post