ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਪੁੱਜਣ 'ਤੇ ਹੋਇਆ ਭਰਵਾਂ ਸਵਾਗਤ

By  Riya Bawa September 20th 2021 07:30 PM -- Updated: September 20th 2021 08:35 PM

ਲਾਹੌਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਇਕ ਹਫਤੇ ਦੇ ਦੌਰੇ 'ਤੇ ਪਾਕਿਸਤਾਨ ਪਹੁੰਚ ਗਏ ਹਨ। ਪਾਕਿਸਤਾਨ ਪੁੱਜਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਨੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਨਿੱਘਾ ਸਵਾਗਤ ਕੀਤਾ ਗਿਆ।

ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਭਲਕੇ 21 ਸਤੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 400 ਸਾਲਾ ਜੋਤੀ ਜੋਤ ਸਮਾਉਣ ਦੇ ਦਿਵਸ 'ਤੇ ਗੁਰਦੁਆਰਾ ਦਰਬਾਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

ਕਮੇਟੀ ਨੇ ਨਗਰ ਕੀਰਤਨ ਵਾਸਤੇ ਵਿਸ਼ੇਸ਼ ਪਾਲਕੀ ਸਾਹਿਬ ਗੁਰਦੁਆਰ ਦਰਬਾਰ ਸਾਹਿਬ ਕਰਤਾਰਪੁਰ ਨੂੰ ਭੇਂਟ ਕੀਤੀ ਹੈ। ਨਗਰ ਕੀਰਤਨ ਡੇਰਾ ਬਾਬਾ ਨਾਨਕ ਵਿਚ ਜ਼ੀਰੋ ਲਾਈਨ ਤੱਕ ਸਜਾਇਆ ਜਾਵੇਗਾ। ਕਮੇਟੀ ਨੇ ਭਾਰਤੀ ਪਾਸੇ ਦੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਡੇਰਾ ਬਾਬਾ ਨਾਨਕ ਵਿਚ ਭਾਰਤੀ ਪਾਸੇ ਆ ਕੇ ਨਗਰ ਕੀਰਤਨ ਦੇ ਦਰਸ਼ਨ ਕਰ ਸਕਦੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 27 ਸਤੰਬਰ ਨੁੰ ਵਾਪਸ ਭਾਰਤ ਪਰਤਣਗੇ।

-PTC News

Related Post