ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ

By  Shanker Badra December 26th 2020 10:45 AM -- Updated: December 26th 2020 11:12 AM

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ:ਅੰਮ੍ਰਿਤਸਰ  : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਵਾਲੇ ਦਿਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:15 ਤੱਕ ਸੰਗਤਾਂ ਮੂਲ ਮੰਤਰ ਦਾ ਪਾਠ ਜ਼ਰੂਰ ਕਰਨ।

ਪੜ੍ਹੋ ਹੋਰ ਖ਼ਬਰਾਂ : ਗਿੱਦਰਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ

jathedar Giani Harpreet Singh special message to the nation on the Martyrdom Day of Char Sahibzade ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਸ਼ਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਜਿਥੇ ਸੰਗਤਾਂ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆਂ ਹਨ ,ਉਥੇ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਗਤਾਂ ਨੂੰ ਖਾਸ ਅਪੀਲ ਕੀਤੀ ਹੈ।

jathedar Giani Harpreet Singh special message to the nation on the Martyrdom Day of Char Sahibzade ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਕੌਮ ਨੂੰ ਖ਼ਾਸ ਸੁਨੇਹਾ

ਪੜ੍ਹੋ ਹੋਰ ਖ਼ਬਰਾਂ : ਉਤਰਾਖੰਡ ਦੇ ਕਿਸਾਨਾਂ ਦਾ ਪ੍ਰਦਰਸ਼ਨ, ਦਿੱਲੀ ਵੱਲ ਕੂਚ ਕਰਨ ਲਈ ਕਾਸ਼ੀਪੁਰ 'ਚ ਤੋੜਿਆ ਪੁਲਿਸ ਬੈਰੀਕੇਡ

ਇਸ ਉਨ੍ਹਾਂ ਕਿਹਾ ਕਿ 27 ਦਸੰਬਰ (13 ਪੋਹ) ਦੇ ਦਿਹਾੜੇ ਮੌਕੇ ਸਵੇਰੇ 10:00 ਤੋਂ 10:15 ਵਜੇ ਤੱਕ ਸੰਗਤਾ ਜਿਥੇ ਵੀ ਹੋਣ ਉਹ ਇਸ ਸਮੇਂ ਮੂਲ ਮੰਤਰ ਦਾ ਪਾਠ ਕਰਦਿਆਂ ਮਾਤਾ ਗੁਜਰੀ ਜੀ ਅਤੇ ਸ਼ਹਿਬਜਾਦਿਆ ਦੀ ਸ਼ਹਾਦਤ ਨੂੰ ਯਾਦ ਕਰਨ ਕਿਉਂਕਿ ਉਨ੍ਹਾਂ ਦੀ ਸ਼ਹਾਦਤ ਸਿੱਖ ਸਮਾਜ ਹੀ ਨਹੀਂ ਸਮੂਚੇ ਵਰਗ ਦੇ ਲੋਕਾਂ ਲਈ ਨਾ ਭੁੱਲਣ ਵਾਲਾ ਦਿਨ ਹੈ।

-PTCNews

Related Post