ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿਖੇਧੀ

By  Ravinder Singh June 18th 2022 12:06 PM

ਅੰਮ੍ਰਿਤਸਰ : ਅਫਗਾਨਿਸਤਾਨ 'ਚ ਗੁਰਦੁਆਰਾ ਸਾਹਿਬ ਉਤੇ ਹਮਲੇ ਦੇ ਸਬੰਧ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਇਸ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਜਥੇਦਾਰ ਨੇ ਦੱਸਿਆ ਕਿ ਹਮਲੇ ਵਿੱਚ ਇਕ ਸਿੱਖ ਜ਼ਖ਼ਮੀ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਵਿਸ਼ਵ ਵਿੱਚ ਘੱਟ ਗਿਣਤੀ ਉਤੇ ਹਮਲਾ ਹੋਣਾ ਮੰਦਭਾਗਾ ਹੈ।

ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿਖੇਧੀ

ਜਥੇਦਾਰ ਨੇ ਕਿਹਾ ਕਿ ਗੰਦੀ ਰਾਜਨੀਤੀ ਲਈ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਬਹੁਤ ਘਟੀਆ ਰਾਜਨੀਤੀ ਹੈ। ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਸਿੱਖਾਂ ਨੂੰ ਸਹੀ ਸਲਾਮਤ ਵਾਪਸ ਲਿਆਉਣਾ ਚਾਹੀਦਾ ਹੈ ਅਤੇ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਦੀ ਮਦਦ ਕਰਨੀ ਚਾਹੀਦੀ ਹੈ।

ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿਖੇਧੀਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਸਥਿਤ ਕਰਤਾ ਪਰਵਾਨ ਗੁਰਦੁਆਰਾ ਸਾਹਿਬ ਉਤੇ ਹਥਿਆਰਬੰਦ ਬੰਦੂਕਧਾਰੀਆਂ ਵੱਲੋਂ ਗੋਲੀਬਾਰੀ ਦੀ ਸੂਚਨਾ ਮਿਲ ਰਹੀ ਹੈ। ਇਸ ਘਟਨਾ 'ਚ ਘੱਟੋ-ਘੱਟ 25 ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਗੁਰਦੁਆਰਾ ਪ੍ਰਧਾਨ ਗੁਰਨਾਮ ਸਿੰਘ ਦੇ ਹਵਾਲੇ ਮਿਲੀ ਜਾਣਕਾਰੀ ਅਨੁਸਾਰ ਦਹਿਸ਼ਤਗਰਦਾਂ ਨੇ ਅਚਾਨਕ ਗੁਰਦੁਆਰੇ ਉਤੇ ਹਮਲਾ ਬੋਲ ਦਿੱਤਾ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਕੁਝ ਲੋਕ ਆਪਣੀ ਜਾਨ ਬਚਾਉਣ ਲਈ ਇਮਾਰਤ ਦੇ ਦੂਜੇ ਪਾਸੇ ਲੁਕੇ ਹੋਏ ਹਨ। ਇਸ ਦੇ ਨਾਲ ਹੀ ਗੁਰਦੁਆਰੇ ਦੇ ਅੰਦਰ ਘੱਟੋ-ਘੱਟ 25 ਲੋਕ ਫਸੇ ਹੋਏ ਹਨ। ਗੁਰਦੁਆਰਾ ਕਰਤਾ ਪਰਵਾਨ ਕਾਬੁਲ ਵਿੱਚ ਸਿੱਖ ਭਾਈਚਾਰੇ ਦਾ ਮੁੱਖ ਗੁਰਦੁਆਰਾ ਹੈ।

ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿਖੇਧੀਤਾਲਿਬਾਨ ਦੇ ਕਬਜ਼ੇ ਤੋਂ ਬਾਅਦ 150 ਤੋਂ ਵੱਧ ਸਿੱਖ ਅਜੇ ਵੀ ਭਾਰਤ ਤੋਂ ਵਾਪਸ ਨਹੀਂ ਆ ਸਕੇ ਹਨ। ਉਹ ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਤੋਂ ਵੀਜ਼ਾ ਮੰਗ ਰਹੇ ਸਨ। ਕਾਬੁਲ ਦੇ ਗੁਰਦੁਆਰੇ ਉਤੇ ਹਮਲਾ ਕਰਨ ਵਾਲੇ ਬੰਦੂਕਧਾਰੀ ਸ਼ਾਇਦ ਤਾਲਿਬਾਨ ਦੇ ਵਿਰੋਧੀ ਦਾਏਸ਼ ਸਮੂਹ ਨਾਲ ਸਬੰਧਤ ਹਨ। ਤਾਲਿਬਾਨ ਲੜਾਕੇ ਮੌਕੇ ਉਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵਿਚਕਾਰ ਲੜਾਈ ਜਾਰੀ ਹੈ। ਗੁਰਦੁਆਰਾ ਸਾਹਿਬ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ ਅਤੇ ਚਾਰ ਸਿੱਖ ਲਾਪਤਾ ਹਨ। ਇਹ ਜਾਣਕਾਰੀ ਪੰਜਾਬ ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਨੇ ਦਿੱਤੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਕਾਬੁਲ ਦੇ ਇਕ ਪਵਿੱਤਰ ਗੁਰਦੁਆਰੇ ਉਤੇ ਹੋਏ ਹਮਲੇ ਨੂੰ ਲੈ ਕੇ ਬਹੁਤ ਚਿੰਤਤ ਹਾਂ।

ਇਹ ਵੀ ਪੜ੍ਹੋ : ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ

Related Post