ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

By  Shanker Badra January 28th 2019 08:40 PM

ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ:ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆਂ ਵੱਲੋਂ ਪਟਿਆਲਾ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਘਨੌਰ, ਸਨੌਰ, ਪਟਿਆਲਾ ਦਿਹਾਤੀ ਅਤੇ ਪਟਿਆਲਾ ਸ਼ਹਿਰੀ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਹਨ।

Jathedar Hira Singh Gabria Patiala Four assembly SAD workers Meetings ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਉਨ੍ਹਾਂ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਨਾਲ ਹੋ ਰਹੇ ਵਿਤਕਰੇ ਬਾਰੇ ਵਰਕਰਾਂ ਦੇ ਵਿਚਾਰ ਸੁਣੇ ਅਤੇ ਉਨ੍ਹਾਂ ਨੂੰ ਆਉਂਦੀਆ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਵਿਰੁੱਧ ਜਾਗਰੂਕ ਕੀਤਾ ,ਜਿਸ ਕਰਕੇ ਪਛੜੀਆਂ ਸ਼੍ਰੇਣੀਆਂ ਨਾਲ ਧੱਕਾ ਹੋ ਰਿਹਾ ਹੈ।

Jathedar Hira Singh Gabria Patiala Four assembly SAD workers Meetings ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਪਟਿਆਲਾ ਦੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਵਲੋਂ ਪਛੜੀਆਂ ਸ਼੍ਰੇਣੀਆਂ ਨਾਲ ਧੱਕਾ ਕੀਤਾ ਜਾ ਰਿਹਾ ਹੈ।

Jathedar Hira Singh Gabria Patiala Four assembly SAD workers Meetings ਜਥੇਦਾਰ ਹੀਰਾ ਸਿੰਘ ਗਾਬੜੀਆਂ ਨੇ ਪਟਿਆਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਇਸ ਦੌਰਾਨ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਇੰਚਾਰਜ ਹਰਪਾਲ ਜੁਨੇਜਾ ਦੀ ਅਗਵਾਈ ਵਿੱਚ ਹਰੀ ਸਿੰਘ ਗਾਬੜੀਆ ਦਾ ਸਨਮਾਨ ਵੀ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਵਿੱਚ ਮੌਜੂਦਾ ਸਰਕਾਰ ਖਿਲਾਫ਼ ਬਹੁਤ ਹੀ ਗੁੱਸਾ ਹੈ।

-PTCNews

Related Post