ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁਖ ਦਾ ਪ੍ਰਗਟਾਵਾ

By  Shanker Badra June 5th 2018 08:06 PM

ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁਖ ਦਾ ਪ੍ਰਗਟਾਵਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਥਕ ਅਤੇ ਰਾਜਨੀਤਕ ਸ਼ਖ਼ਸੀਅਤ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।Jathedar Kuldeep Singh Wadala death Bhai gobind Longowal Sad expressionਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਜਥੇਦਾਰ ਵਡਾਲਾ ਦਾ ਅਕਾਲ ਚਲਾਣਾ ਸਿੱਖ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ ਆਪਣੇ ਪੰਥਕ ਅਤੇ ਰਾਜਨੀਤਕ ਸਫ਼ਰ ਦੌਰਾਨ ਕਈ ਉਤਰਾ-ਚੜਾਅ ਦੇਖੇ ਅਤੇ ਸੰਕਟਮਈ ਸਮਮਿਆਂ ਵਿਚ ਵੀ ਪੰਥ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹੇ।ਭਾਈ ਲੌਂਗੋਵਾਲ ਨੇ ਜਥੇਦਾਰ ਵਡਾਲਾ ਦੀ ਘਾਲਣਾ ਨੂੰ ਯਾਦ ਕਰਦਿਆਂ ਕਿਹਾ ਕਿ ਜਿਥੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਨੇਤਾ ਰਹੇ ਉਥੇ ਹੀ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਨਿਭਾਈ ਭੂਮਿਕਾ ਵੀ ਯਾਦ ਰੱਖਣ ਯੋਗ ਹੈ।ਜਥੇਦਾਰ ਵਡਾਲਾ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਵਜੋਂ ਗੁਰਦੁਆਰਾ ਪ੍ਰਬੰਧਾਂ ਨੂੰ ਬੇਹਤਰ ਬਣਾਉਣ ਲਈ ਆਪਣਾ ਯੋਗਦਾਨ ਪਾਇਆ।Jathedar Kuldeep Singh Wadala death Bhai gobind Longowal Sad expressionਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਵਡਾਲਾ ਪਿਛਲੇ ਲੰਮੇ ਸਮੇਂ ਤੋਂ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰਿਆਂ ਲਈ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਤੋਂ ਕਰਤਾਰਪੁਰ ਸਾਹਿਬ ਤੱਕ ਖੁੱਲ੍ਹੇ ਲਾਂਘੇ ਲਈ ਯਤਨ ਕਰ ਰਹੇ ਸਨ ਅਤੇ ਹਰ ਮਹੀਨੇ ਸਰਹੰਦ ’ਤੇ ਅਰਦਾਸ ਕਰਦੇ ਆ ਰਹੇ ਸਨ।ਉਨ੍ਹਾਂ ਜਥੇਦਾਰ ਵਡਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ।Jathedar Kuldeep Singh Wadala death Bhai gobind Longowal Sad expressionਜਥੇਦਾਰ ਵਡਾਲਾ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਦੁੱਖ ਪ੍ਰਗਟ ਕੀਤਾ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਥੇਦਾਰ ਵਡਾਲਾ ਦੇ ਅਕਾਲ ਚਲਾਣੇ ਦੇ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ 7 ਜੂਨ ਨੂੰ ਬਾਅਦ ਦੁਪਹਿਰ ਬੰਦ ਰਹਿਣਗੇ। -PTCNews

Related Post