ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪੁੱਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

By  Shanker Badra September 16th 2021 11:35 AM

ਅਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ 'ਤੇ ਰੋਸ ਪ੍ਰਗਟ ਕੀਤਾ ਹੈ। [caption id="attachment_533661" align="aligncenter" width="300"] ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪੁੱਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ[/caption] ਇਸ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਡੇਰਾ ਸਿਰਸਾ ਸੈਕਟਰ ਨੂੰ ਬੈਨ ਕਰਨ ਦੀ ਅਪੀਲ ਕੀਤੀ ਹੈ। ਇਸ ਘਟਨਾ ਦੇ ਪਿੱਛੇ ਜ਼ਿੰਮੇਵਾਰ ਏਜੰਸੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। [caption id="attachment_533662" align="aligncenter" width="300"] ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪੁੱਜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ[/caption] ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਕਿਉਰਿਟੀ ਵਧਾਉਣ ਦੇ ਲਈ ਵੀ ਨਿਰਦੇਸ਼ ਦਿੱਤੇ ਗਏ ਹੈ। -PTCNews

Related Post