ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਜਥੇਦਾਰ ਰਘਬੀਰ ਸਿੰਘ ਦਾ ਬਿਆਨ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਡਵੋਕੇਟ ਧਾਮੀ ਨੂੰ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਸਵਾਲ ਪੁੱਛੇ ਜਾਣ ’ਤੇ, ਜਥੇਦਾਰ ਨੇ ਆਪਣੇ ਅਸਤੀਫ਼ੇ ਦੀਆਂ ਅਟਕਲਾਂ ਤੋਂ ਇਨਕਾਰ ਨਹੀਂ ਕੀਤਾ ਤੇ ਕਿਹਾ ਕਿ ਜੋ ਵੀ ਗੁਰੂ ਜੀ ਨੂੰ ਮਨਜ਼ੂਰ ਹੋਵੇਗਾ ਉਹ ਹੋਵੇਗਾ।
ਉਨ੍ਹਾਂ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਪਾਈ ਗਈ ਪੋਸਟ ’ਤੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਹੁਦਾ ਛੋਟਾ ਹੋਵੇ ਜਾਂ ਵੱਡਾ, ਸਭ ਦਾ ਸਤਿਕਾਰ ਕਾਇਮ ਰੱਖਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਇਕ ਚੁਣੀ ਹੋਈ ਸੰਸਥਾ ਹੈ। ਹਰ ਕਿਸੇ ਦਾ ਆਪਣਾ ਅਧਿਕਾਰ ਖੇਤਰ ਹੁੰਦਾ ਹੈ। ਸ਼੍ਰੋਮਣੀ ਕਮੇਟੀ ਨੇ ਪ੍ਰੈਸ ਕਾਨਫ਼ਰੰਸ ਵਿਚ ਇਹ ਵੀ ਕਿਹਾ ਕਿ ਇਹ ਪੋਸਟ ਨਹੀਂ ਲਗਾਈ ਜਾਣੀ ਚਾਹੀਦੀ ਸੀ। ਪਰ, ਪਿਛਲੇ ਕੁਝ ਦਿਨਾਂ ਵਿਚ ਮੈਂ ਜੋ ਵੀ ਮਹਿਸੂਸ ਕੀਤਾ, ਮੈਂ ਇਸ ਨੂੰ ਆਪਣੀ ਪੋਸਟ ਵਿਚ ਪ੍ਰਗਟ ਕੀਤਾ। ਮੈਂ ਇਸ ਨੂੰ ਆਪਣੇ ਨਿੱਜੀ ਖਾਤੇ ’ਤੇ ਪੋਸਟ ਕੀਤਾ ਸੀ। ਮੈਂ ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਕੁਝ ਨਹੀਂ ਕਿਹਾ।
- PTC NEWS