ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

By  Shanker Badra November 5th 2019 04:16 PM

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਕਾਲ ਚਲਾਣੇ ‘ਤੇ ਡੂੰਗੇ ਦੁੱਖ ਦਾ ਇਜਹਾਰ ਕੀਤਾ ਹੈ। ਦੱਸਣਯੋਗ ਹੈ ਕਿ ਜਥੇਦਾਰ ਲੋਹੀਆਂ ਅੱਜ ਅਚਾਨਕ ਚਲਾਣਾ ਕਰ ਗਏ ਹਨ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਲੋਹੀਆਂ ਨੂੰ ਇੱਕ ਸਾਊ ਧਾਰਮਿਕ ਆਗੂ ਸਨ। ਉਹ ਬੇਹੱਦ ਸਲੀਕੇ ਨਾਲ ਸਹਿਜ ਵਿਚ ਵਿਚਰਦਿਆਂ ਸ਼੍ਰੋਮਣੀ ਕਮੇਟੀ ਨੂੰ ਪ੍ਰਬੰਧਕੀ ਸੁਝਾਅ ਦਿੰਦੇ ਰਹੇ।

Jathedar Shingara Singh Lohian Death on Bhai Gobind Singh Longowal Expressions ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਉਨ੍ਹਾਂ ਆਪਣੇ ਹਲਕੇ ਅੰਦਰ ਧਾਰਮਿਕ ਕਾਰਜਾਂ ਨੂੰ ਹਮੇਸ਼ਾ ਪੰਥਕ ਜਜਬੇ ਨਾਲ ਪਹਿਲ ਦੇ ਆਧਾਰ 'ਤੇ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਪੰਥਕ ਆਗੂ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਥੇਦਾਰ ਲੋਹੀਆਂ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਹੈ।

Jathedar Shingara Singh Lohian Death on Bhai Gobind Singh Longowal Expressions ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਡਾ. ਰੂਪ ਸਿੰਘ ਨੇ ਕਿਹਾ ਕਿ ਜਥੇਦਾਰ ਲੋਹੀਆਂ ਜਿਹੇ ਦਰਵੇਸ਼ ਆਗੂ ਤੋਂ ਕੌਮ ਦਾ ਵਾਝਿਆਂ ਹੋਣਾ ਇਕ ਗਹਿਰਾ ਸਦਮਾ ਹੈ। ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। ਓਧਰ  ਜਥੇਦਾਰ ਲੋਹੀਆਂ ਦੇ ਚਲਾਣੇ ਕਾਰਨ ਸ਼੍ਰੋਮਣੀ ਕਮੇਟੀ ਦੇ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਦਫਤਰ ਵੀ ਸ਼ੋਕ ਵਜੋਂ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਕਰ ਦਿੱਤੇ ਗਏ।

-PTCNews

Related Post