ਝਬਾਲ 'ਚ ਚੋਰਾਂ ਨੇ 2 ਘਰਾਂ ਨੂੰ ਬਣਾਇਆ ਨਿਸ਼ਾਨਾ, ਨਗਦੀ ਤੇ ਸੋਨਾ ਲੈ ਕੇ ਹੋਏ ਫ਼ਰਾਰ

By  Jashan A October 25th 2019 04:53 PM

ਝਬਾਲ 'ਚ ਚੋਰਾਂ ਨੇ 2 ਘਰਾਂ ਨੂੰ ਬਣਾਇਆ ਨਿਸ਼ਾਨਾ, ਨਗਦੀ ਤੇ ਸੋਨਾ ਲੈ ਕੇ ਹੋਏ ਫ਼ਰਾਰ,ਝਬਾਲ: ਅੰਮ੍ਰਿਤਸਰ ਦੇ ਝਬਾਲ 'ਚ ਚੋਰਾਂ ਨੇ ਦੋ ਘਰਾਂ ਨੂੰ ਨਿਸ਼ਾਨਾ ਬਣਾਇਆ ਹੈ। ਜਿਥੇ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਸੋਨਾ ਆਦਿ ਚੋਰੀ ਕਰਕੇ ਲੈ ਗਏ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਬੀਤੀ ਰਾਤ ਜਦੋਂ ਉਹ ਆਪਣੇ ਕਮਰੇ 'ਚ ਸੁੱਤੇ ਹੋਏ ਸਨ ਤਾਂ ਚੋਰਾਂ ਨੇ ਉਨ੍ਹਾਂ ਦੇ ਘਰ ਦਾ ਪਿਛਲਾ ਕਮਰਾ ਖੋਲ੍ਹ ਲਿਆ।

ਉਨ੍ਹਾਂ ਨੇ ਕਮਰੇ ਦੇ ਅੰਦਰ ਪਈ ਅਲਮਾਰੀ ਦੇ ਤਾਲੇ ਤੋੜ ਕੇ ਅੰਦਰੋ 12 ਹਜ਼ਾਰ ਰੁਪਏ ਦੀ ਨਕਦੀ, 1 ਸੋਨੇ ਦੀ ਚੇਨ, 1 ਸੋਨੇ ਦੀ ਛਾਪ, 1 ਘੜੀ, ਚਾਂਦੀ ਦੀਆਂ ਸਕੁੰਤਲਾ ਅਤੇ ਹੋਰ ਜਰੂਰੀ ਸਾਮਾਨ ਚੋਰੀ ਕਰ ਲਿਆ।

ਹੋਰ ਪੜ੍ਹੋ: ਵਿਜੀਲੈਂਸ ਵਿਭਾਗ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੋਰੀ ਦਾ ਖੜਾਕਾ ਸੁਣ ਕੇ ਜਦੋਂ ਉਨ੍ਹਾਂ ਦੀ ਜਾਗ ਖੁੱਲ੍ਹੀ ਤਾਂ ਚੋਰ ਸਾਮਾਨ ਸਣੇ ਕੰਧ ਟੱਪ ਕੇ ਦੌੜ ਗਏ। ਪਰਿਵਾਰ ਦੇ ਮੈਂਬਰਾਂ ਨੇ ਚੋਰੀ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਨ੍ਹਾਂ ਵਲੋਂ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਚੋਰਾਂ ਦੀ ਭਾਲ ਜਾਰੀ ਹੈ, ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

-PTC News

Related Post