ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਝਾਰਖੰਡ ਦੇ ਹਜਾਰੀਬਾਗ ਵਿੱਚ 2 ਦਿਨਾਂ ਸਮਾਗਮ , ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ

By  Shanker Badra April 23rd 2019 06:26 PM -- Updated: April 23rd 2019 06:49 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਝਾਰਖੰਡ ਦੇ ਹਜਾਰੀਬਾਗ ਵਿੱਚ 2 ਦਿਨਾਂ ਸਮਾਗਮ , ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ:ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਭਰ ਦੇ ਵੱਖ -ਵੱਖ ਰਾਜਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ।ਇਸ ਲੜੀ ਤਹਿਤ ਇਸ ਸਮੇਂ ਸਮਾਗਮ ਝਾਰਖੰਡ ਵਿੱਚ ਜਾਰੀ ਹੈ।ਜਿਥੇ ਹਜ਼ਾਰੀਬਾਗ ਵਿਚ ਦੋ ਦਿਨ ਦਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਹੈ।

Jharkhand Hazaribagh 2 day events Jathedar Giani Harpreet Singh ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਝਾਰਖੰਡ ਦੇ ਹਜਾਰੀਬਾਗ ਵਿੱਚ 2 ਦਿਨਾਂ ਸਮਾਗਮ , ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ

ਇਸ ਸਮਾਗਮ ਦੌਰਾਨ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ ,ਓਥੇ ਹੀ ਖ਼ਾਸਤੌਰ 'ਤੇ ਅੰਮ੍ਰਿਤ ਸੰਚਾਰ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।ਇਸ ਤਹਿਤ ਪਹਿਲੇ ਟਾਟਾਨਗਰ ਜਮਸ਼ੇਦਪੁਰ ਸੋਨੌਰੀ ਵਿੱਚ ਅੰਮ੍ਰਿਤ ਸੰਚਾਰ ਹੋਇਆ ਅਤੇ ਹੁਣ 2 ਦਿਨ ਦੇ ਸਮਾਗਮ ਦੌਰਾਨ ਹਜ਼ਾਰੀਬਾਗ ਵਿਚ ਅੰਮ੍ਰਿਤ ਸੰਚਾਰ ਕੀਤਾ ਗਿਆ ਹੈ ,ਜਿਥੇ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਅੰਮ੍ਰਿਤ ਪਾਨ ਕੀਤਾ ਹੈ।

ਹੋਰ ਖਬਰਾਂ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਨ੍ਹਾਂ ਚੋਣਾਂ ਦਾ ਮਤਲਬ ਇਹ ਹੈ ਕਿ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਗਾਹਰ -ਘਰ ਤੱਕ ਪਹੁੰਚਾਈ ਜਾਵੇਂ ,ਓਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਉਸ ਜਗ੍ਹਾ ਵੀ ਮਨਾਇਆ ਜਾਵੇ ,ਜਿਸ ਖੇਤਰ ਜਾਂ ਸ਼ਹਿਰ ਵਿੱਚ ਕੁੱਝ ਸਿੱਖ ਪਰਿਵਾਰ ਰਹਿੰਦੇ ਹਨ।ਇਸ ਤਹਿਤ ਝਾਰਖੰਡ ਵਿੱਚ ਸਮਾਗਮ ਕੀਤੇ ਜਾ ਰਹੇ ਹਨ।ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਗੁਰਦੁਆਰਾ ਮੈਨੇਜਮੈਂਟ ਕਮੇਟੀ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ ਹੈ।

-PTCNews

Related Post