ਸੀ. ਬੀ. ਆਈ. ਨੇ ਝਾਰਖੰਡ ਦੇ ਸਾਬਕਾ ਸਿੱਖਿਆ ਮੰਤਰੀ ਨੂੰ ਕੀਤਾ ਗ੍ਰਿਫਤਾਰ, ਜਾਣੋ ਮਾਮਲਾ

By  Jashan A December 13th 2018 10:35 AM -- Updated: December 13th 2018 10:37 AM

ਸੀ. ਬੀ. ਆਈ. ਨੇ ਝਾਰਖੰਡ ਦੇ ਸਾਬਕਾ ਸਿੱਖਿਆ ਮੰਤਰੀ ਨੂੰ ਕੀਤਾ ਗ੍ਰਿਫਤਾਰ, ਜਾਣੋ ਮਾਮਲਾ,ਰਾਂਚੀ: ਸੀ. ਬੀ. ਆਈ. ਵੱਲੋਂ ਝਾਰਖੰਡ ਦੇ ਸਾਬਕਾ ਸਿੱਖਿਆ ਮੰਤਰੀ ਬੰਧੂ ਟਿਰਕੇ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

cbi ਸੀ. ਬੀ. ਆਈ. ਨੇ ਝਾਰਖੰਡ ਦੇ ਸਾਬਕਾ ਸਿੱਖਿਆ ਮੰਤਰੀ ਨੂੰ ਕੀਤਾ ਗ੍ਰਿਫਤਾਰ, ਜਾਣੋ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਸੀ. ਬੀ. ਆਈ. ਦੀ ਇੱਕ ਟੀਮ ਨੇ ਬੀਤੇ ਦਿਨ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਸਾਬਕਾ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਜਾਂਚ ਏਜੰਸੀ ਦੇ ਇੱਕ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਿਰਕੇ ਨੂੰ ਸੀ. ਬੀ. ਆਈ. ਦੀ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ।

cbi ਸੀ. ਬੀ. ਆਈ. ਨੇ ਝਾਰਖੰਡ ਦੇ ਸਾਬਕਾ ਸਿੱਖਿਆ ਮੰਤਰੀ ਨੂੰ ਕੀਤਾ ਗ੍ਰਿਫਤਾਰ, ਜਾਣੋ ਮਾਮਲਾ

ਅਦਾਲਤ ਨੇ ਸਾਬਕਾ ਮੰਤਰੀ ਨੂੰ 15 ਦਸੰਬਰ ਤੱਕ ਲਈ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ।ਦੱਸ ਦੇਈਏ ਕਿ ਸੀਬੀਆਈ ਨੇ ਸਾਲ 2010 ਵਿੱਚ ਆਮਦਨ ਤੋਂ ਜਿਆਦਾ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਸ ਕੇਸ ਵਿੱਚ ਸਾਬਕਾ ਸਿੱਖਿਆ ਮੰਤਰੀ ਨੂੰ ਗ੍ਰਿਫਤਾਰ ਕਰਨ ਦੇ ਬਾਅਦ ਉਨ੍ਹਾਂ ਨੂੰ ਸੀਬੀਆਈ ਦੀ ਰਾਂਚੀ ਸਥਿਤ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਹੋਰ ਪੜ੍ਹੋ: ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ ਦੀ ਪਹਿਲੀ ਮੀਟਿੰਗ ਅੱਜ

cbi ਸੀ. ਬੀ. ਆਈ. ਨੇ ਝਾਰਖੰਡ ਦੇ ਸਾਬਕਾ ਸਿੱਖਿਆ ਮੰਤਰੀ ਨੂੰ ਕੀਤਾ ਗ੍ਰਿਫਤਾਰ, ਜਾਣੋ ਮਾਮਲਾ

ਜਿਥੇ ਅਦਾਲਤ ਨੇ ਉਨ੍ਹਾਂ ਨੂੰ 15 ਦਸੰਬਰ ਤੱਕ ਲਈ ਕਾਨੂੰਨੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੰਧੂ ਟਿਰਕੇ ਦੇ ਖਿਲਾਫ 19 ਨਵੰਬਰ ਨੂੰ ਗੈਰ ਜਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਵਾਰੰਟ ਦੇ ਆਧਾਰ ਉੱਤੇ ਸੀਬੀਆਈ ਨੇ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ।

-PTC News

Related Post