ਜੀਂਦ ਉਪ ਚੋਣ ਲਈ ਨੋਟੀਫ਼ਿਕੇਸ਼ਨ ਜਾਰੀ ਨਾ ਕਰਕੇ ਕਸੂਤਾ ਫਸਿਆ ਚੋਣ ਕਮਿਸ਼ਨ ,ਹਾਈਕੋਰਟ ਸਖ਼ਤ

By  Shanker Badra November 12th 2018 08:31 PM

ਜੀਂਦ ਉਪ ਚੋਣ ਲਈ ਨੋਟੀਫ਼ਿਕੇਸ਼ਨ ਜਾਰੀ ਨਾ ਕਰਕੇ ਕਸੂਤਾ ਫਸਿਆ ਚੋਣ ਕਮਿਸ਼ਨ ,ਹਾਈਕੋਰਟ ਸਖ਼ਤ:ਚੰਡੀਗੜ੍ਹ : ਜੀਂਦ ਉਪ ਚੋਣ ਮਾਮਲੇ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਫਟਕਾਰ ਲਗਾਈ ਹੈ।ਇਸ ਦੌਰਾਨ ਹਾਈਕੋਰਟ ਨੇ ਕਿਹਾ ਹੈ ਕਿ ਜੀਂਦ ਉਪ ਚੋਣ ਕਿਉਂ ਨਹੀਂ ਕਰਵਾਈ ਜਾ ਰਹੀ ਜਦਕਿ ਇੱਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ।ਹਾਈਕੋਰਟ ਨੇ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਜੇਕਰ 16 ਨਵੰਬਰ ਤੱਕ ਜੀਂਦ ਉਪ ਚੋਣ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ ਭਾਰਤੀ ਚੋਣ ਕਮਿਸ਼ਨ ਨੂੰ ਤਲਬ ਕੀਤਾ ਜਾਵੇਗਾ।ਇਸ ਮਾਮਲੇ ਦੀ ਅਗਲੀ ਸੁਣਵਾਈ 16 ਨਵੰਬਰ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਕਾਂਗਰਸੀ ਨੇਤਾ ਬਾਲ ਮੁਕੰਦ ਨੇ ਪਟੀਸ਼ਨ ਦਰਜ ਕੀਤੀ ਗਈ ਹੈ।ਇਸ ਦੇ ਲਈ ਅਗਲੀ ਸੁਣਵਾਈ ਦੌਰਾਨ ਚੋਣ ਕਮਿਸ਼ਨ ਨੂੰ ਜਵਾਬ ਦਾਇਰ ਕਰਨਾ ਹੋਵੇਗਾ।ਹਾਈਕੋਰਟ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਤਲਬ ਕੀਤਾ ਹੈ।ਦੱਸ ਦੇਈਏ ਕਿ ਵਿਧਾਇਕ ਹਰੀ ਚੰਦ ਮਿਡਾ ਦੀ ਅਗਸਤ ਮਹੀਨੇ ਵਿੱਚ ਮੌਤ ਹੋ ਗਈ ਸੀ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਵਕੀਲ ਕਾਬੂਲ ਸਿੰਘ ਤੇ ਵਕੀਲ ਰਮੇਸ਼ ਵਸ਼ਿਠ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਜੀਂਦ ਵਿਧਾਨ ਸਭਾ ਦੀ ਸੀਟ ਵਿਧਾਇਕ ਡਾ. ਹਰੀ ਚੰਦ ਮਿਡਾ ਦੀ ਮੌਤ ਤੋਂ ਬਾਅਦ ਖ਼ਾਲੀ ਪਈ ਹੈ ਜਿਸ 'ਤੇ ਚੋਣ ਕਮਿਸ਼ਨ ਉਪ ਚੋਣ ਕਰਵਾਉਣ ਵਿੱਚ ਦਿਲਚਸਪੀ ਨਹੀਂ ਵਿਖਾ ਰਿਹਾ।

ਬੀਤੇ ਦਿਨੀਂ ਚੋਣ ਕਮਿਸ਼ਨ ਨੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ,ਜਿਸ ਵਿੱਚ ਵੱਖ-ਵੱਖ ਸੂਬਿਆਂ ਵਿੱਚ ਖ਼ਾਲੀ ਪਈਆਂ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਨੋਟੀਫ਼ਿਕੇਸ਼ਨ ਵਿੱਚ ਜੀਂਦ ਦਾ ਨਾਂ ਸ਼ਾਮਲ ਨਹੀਂ ਸੀ।ਬਾਲ ਮੁਕੰਦ ਨੇ ਪਟੀਸ਼ਨ ਵਿੱਚ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਨੂੰ ਹੁਕਮ ਦਿੱਤੇ ਜਾਣ ਕਿ ਇਸ ਸੀਟ 'ਤੇ ਉਪ ਚੋਣ ਕਰਵਾਈ ਜਾਵੇ ਤਾਂ ਜੋ ਉਥੋਂ ਦੇ ਲੋਕ ਕਿਸੇ ਉਮੀਦਵਾਰ ਤੋਂ ਵਾਂਝੇ ਨਾ ਰਹਿਣ।

-PTCNews

Related Post