JNU ਹਿੰਸਾ: ਅਮਿਤ ਸ਼ਾਹ ਨੇ ਦਿੱਲੀ ਦੇ ਉੱਪ ਰਾਜਪਾਲ ਨਾਲ ਕੀਤੀ ਗੱਲਬਾਤ, ਜਾਣੋ ਕੀ ਕਿਹਾ

By  Jashan A January 6th 2020 10:52 AM -- Updated: January 6th 2020 03:55 PM

JNU ਹਿੰਸਾ: ਅਮਿਤ ਸ਼ਾਹ ਨੇ ਦਿੱਲੀ ਦੇ ਉੱਪ ਰਾਜਪਾਲ ਨਾਲ ਕੀਤੀ ਗੱਲਬਾਤ, ਜਾਣੋ ਕੀ ਕਿਹਾ,ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਹੋਏ ਹਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਉੱਪ ਰਾਜਪਾਲ ਨਾਲ ਗੱਲਬਾਤ ਕੀਤੀ ਹੈ।ਅਮਿਤ ਸ਼ਾਹ ਨੇ ਅਨਿਲ ਬੈਜਲ ਨੂੰ ਯੂਨੀਵਰਸਿਟੀ ਨੁਮਾਇੰਦਿਆਂ ਨੂੰ ਮਿਲਣ ਲਈ ਕਿਹਾ ਹੈ। ਇਸ ਤੋਂ ਇਲਾਵਾ ਦੱਖਣੀ-ਪੱਛਮੀ ਦਿੱਲੀ ਦੇ ਡੀ.ਸੀ.ਪੀ. ਦਵਿੰਦਰ ਆਰੀਆ ਨੇ ਕਿਹਾ ਕਿ ਜੇ.ਐਨ.ਯੂ. ਹਿੰਸਾ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਤੇ ਸੀ.ਸੀ.ਟੀ.ਵੀ. ਫੁਟੇਜ ਤੇ ਸੋਸ਼ਲ ਮੀਡੀਆ ਨੂੰ ਮਾਮਲੇ ਦੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ। https://twitter.com/ANI/status/1214046874455310336?s=20 ਤੁਹਾਨੂੰ ਦੱਸ ਦੇਈਏ ਕਿ ਬੀਤੀ ਰਾਤ ਜਵਾਹਰ ਲਾਲ ਯੂਨੀਵਰਸਿਟੀ (ਜੇ.ਐਨ.ਯੂ) ‘ਚ ਮਾਸਕ ਪਹਿਨੀ ਕੁੱਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਜੇ.ਐਨ.ਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਅਤੇ 23 ਹੋਰ ਵਿਦਿਆਰਥੀ ਜ਼ਖਮੀ ਹੋ ਗਏ ਸਨ।ਜਿਸ ਤੋਂ ਬਾਅਦ ਇਲਾਜ ਲਈ ਉਹਨਾਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਫਿਲਹਾਲ ਸਾਰੇ ਵਿਦਿਆਰਥੀਆਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। https://twitter.com/ANI/status/1214045823626932229?s=20 -PTC News

Related Post