ਪੰਜਾਬੀ ਫ਼ਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਦੇ ਹੀਰੋ ਦੀਪ ਸਿੱਧੂ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra February 28th 2020 01:35 PM -- Updated: February 28th 2020 01:36 PM

ਪੰਜਾਬੀ ਫ਼ਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਦੇ ਹੀਰੋ ਦੀਪ ਸਿੱਧੂ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਕਰੀਬ ਤਿੰਨ ਸਾਲ ਪਹਿਲਾਂ ਆਈ ਪੰਜਾਬੀ ਫ਼ਿਲਮ‘ਜੋਰਾ 10 ਨੰਬਰੀਆ’ ਨਾਲ ਇੱਕ ਵੱਖਰੇ ਸਿਨੇਮੇ ਨਾਲ ਦਰਸ਼ਕਾਂ ‘ਚ ਵੱਖਰੀ ਥਾਂ ਬਣਾਊਣ ਵਾਲਾ ਦੀਪ ਸਿੱਧੂ ਅੱਜ ਜਾਣਿਆ ਪਛਾਣਿਆ ਨਾਂ ਹੈ। ਪੰਜਾਬੀ ਫ਼ਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਆਗਾਮੀ 6 ਮਾਰਚ 2020 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਰਹੀ ਹੈ। ਇਸ ਫ਼ਿਲਮ ਦੇ ਟ੍ਰੇਲਰ ਨੇ ਹੀ ਸਾਬਤ ਕਰ ਦਿੱਤਾ ਹੈ ਕਿ ਇਹ ਫ਼ਿਲਮ ਆਮ ਪੰਜਾਬੀ ਫਿਲਮਾਂ ਨਾਲੋਂ ਵੱਖਰੇ ਕਿਸਮ ਦੀ ਫ਼ਿਲਮ ਹੈ। ਇਸ ਫ਼ਿਲਮ ਦਾ ਲੇਖਕ ਅਤੇ ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਹੈ। ‘ਜੋਰਾ’ ਫ਼ਿਲਮ ਨਾਲ ਪੰਜਾਬੀ ਫ਼ਿਲਮ ਜਗਤ 'ਚ ਪ੍ਰਸਿੱਧੀ ਖੱਟਣ ਵਾਲਾ ਦੀਪ ਸਿੱਧੂ ਇਸ ਫ਼ਿਲਮ ਦਾ ਨਾਇਕ ਹੈ। ਇਸ ਦੌਰਾਨ‘ਜੋਰਾ-ਦੂਜਾ ਅਧਿਆਇ ਦੀ ਅੱਜ (28.2.2020) ਪੰਜਾਬ ਵਿੱਚ ਪ੍ਮੋੋ੍ਸ਼ਨ ਸ਼ੂਰੂ ਕਰਨ ਤੋਂ ਪਹਿਲਾਂ ਦੀਪ ਸਿੱਧੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨਾਲ ਸਤਿੰਦਰ ਸਿੰਘ, ਸਰਬਜੀਤ ਸਿੰਘ ਅਤੇ ਸੋਨੂ ਚੋਧਰੀ ਨੇ ਵੀ ਮੱਥਾ ਟੇਕਿਆ ਹੈ।ਇਸ ਤੋਂ ਬਾਅਦ ਦੀਪ ਸਿੱਧੂ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਵੀ ਮੱਥਾ ਟੇਕਿਆ ਹੈ। ਦੀਪ ਸਿੱਧੂ ਤੇਜ਼ੀ ਦੇ ਨਾਲ ਪੰਜਾਬੀ ਫ਼ਿਲਮ ਇੰਡਸਟਰੀ ‘ਚ ਆਪਣਾ ਨਾਂ ਸਥਾਪਤ ਕਰਦਾ ਜਾ ਰਿਹਾ ਹੈ। ਉਸਨੇ ਆਪਣੀ ਪਿਛਲੀ ਫ਼ਿਲਮ ‘ਜੋਰਾ 10 ਨੰਬਰੀਆ’ ਨਾਲ ਇਹ ਸਾਬਤ ਕਰ ਦਿੱਤਾ ਕਿ ਉਹ ਇਸ ਖ਼ੇਤਰ ‘ਚ ਪੱਕੇ ਤੌਰ ‘ਤੇ ਸਥਾਪਤ ਹੋਣ ਲਈ ਆਇਆ ਹੈ। ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਦੀ ਇਸ ਫ਼ਿਲਮ ‘ਚ ਦੀਪ ਨੇ ਜੋਰੇ ਦੀ ਭੂਮਿਕਾ ‘ਚ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਇਆ ਹੈ। ਦੱਸ ਦੇਈਏ ਕਿ ਧਰਮਿੰਦਰ ਵਰਗੇ ਦਿੱਗਜ ਅਦਾਕਾਰ ਸਮੇਤ ਇਸ ਫ਼ਿਲਮ ‘ਚ ਮਾਹੀ ਗਿੱਲ, ਜਪਜੀ ਖਹਿਰਾ, ਹੌਬੀ ਧਾਲੀਵਾਲ, ਅਸ਼ੀਸ਼ ਦੁੱਗਲ, ਮੁਕੇਸ਼ ਤਿਵਾੜੀ, ਮਹਾਂਵੀਰ ਭੁੱਲਰ, ਯਾਦ ਗਰੇਵਾਲ, ਕੁੱਲ ਸਿੱਧੂ, ਸੋਨਪ੍ਰੀਤ ਜਵੰਧਾ, ਪਾਲੀ ਸੰਧੂ, ਬਲਜੀਤ ਸਿੰਘ, ਅਮਨ, ਕਰਨ ਬਟਨ, ਹਰਿੰਦਰ ਭੁੱਲਰ, ਅੰਮ੍ਰਿਤ ਅੰਬੀ, ਸਤਿੰਦਰ ਕੌਰ, ਦਵਿੰਦਰ ਪੁਰਬਾ ਅਤੇ ਅਸ਼ੋਕ ਤਾਂਗੜੀ ਸਮੇਤ ਕਈ ਹੋਰ ਚਿਹਰੇ ਵੀ ਫ਼ਿਲਮ 'ਚ ਭੂਮਿਕਾ ਨਿਭਾਉਣਗੇ। -PTCNews

Related Post