ਕਰਤਾਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਪੁਰਬ ਮਨਾਇਆ

By  Ravinder Singh September 22nd 2022 07:04 PM

ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਪੁਰਵ ਗੁਰੂਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਤੋਂ ਇਲਾਵਾ ਇੰਗਲੈਂਡ ਕੈਨੇਡਾ ਸਮੇਤ ਅਨੇਕਾਂ ਮੁਲਕਾਂ ਦੀਆਂ ਸੰਗਤ ਨੇ ਵੀ ਹਾਜ਼ਰੀ ਭਰੀ। ਸ੍ਰੀ ਦਰਬਾਰ ਸਾਹਿਬ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ।

ਕਰਤਾਰਪੁਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਹਾੜਾ ਮਨਾਇਆਪਾਕਿਸਤਾਨ ਦੇ ਕੇਂਦਰੀ ਮੰਤਰੀ ਅਹਿਸਨ ਇਕਬਾਲ, ਖੁਆਜਾ ਮੁਹੰਮਦ ਵਾਸੀਮ ਭੱਟ ਐਮਪੀ, ਰਮੇਸ਼ ਸਿੰਘ ਅਰੋੜਾ ਐਮਪੀ, ਭਾਈ ਆਮੀਰ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਵੱਖ-ਵੱਖ ਮੈਂਬਰਾਨ, ਪਾਕਿਸਤਾਨ ਓਕਾਫ਼ ਬੋਰਡ ਦੇ ਅਧਿਕਾਰੀ ਤੇ ਵੱਖ-ਵੱਖ ਮੁਲਕਾਂ ਦੀ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ 105 ਸ਼ਰਧਾਲੂਆਂ ਦੇ ਜੱਥੇ ਨੇ ਵੀ ਸ਼ਿਰਕਤ ਕੀਤੀ। ਸਮਾਗਮ ਮੌਕੇ ਆਈਆਂ ਸ਼ਖ਼ਸੀਅਤਾਂ ਦਾ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ : ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ 'ਤੇ ਇਸਾਈ ਭਾਈਚਾਰੇ ਵੱਲੋਂ 27 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਤੇ ਹੋਰਨਾਂ ਸ਼ਰਧਾਲੂਆਂ ਨੇ ਆਪਣੇ-ਆਪ ਨੂੰ ਬੇਹੱਦ ਖੁਸ਼ਕਿਸਮਤ ਦੱਸਿਆ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਪਵਿੱਤਰ ਛੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੇ ਗੁਰੂ ਸਾਹਿਬ ਨੇ ਖੇਤੀ ਕਰਕੇ ਆਪਣੇ ਹੱਥੀਂ ਕਿਰਤ ਕਰਕੇ ਨਾਮ ਜਪੋ ਕਿਰਤ ਕਰੋ ਵੰਡ ਛੱਕੋ ਦਾ ਉਪਦੇਸ਼ ਦਿੱਤਾ। ਉਨ੍ਹਾਂ ਦੋਵੇਂ ਗੁਆਂਢੀ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ਼ਰਤਾਂ ਨਰਮ ਕੀਤੀਆਂ ਜਾਣ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਹਾਸਲ ਕਰ ਸਕਣ। ਹੈਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਦੱਸਿਆ ਕਿ ਉਹ ਪਿਛਲੇ 21 ਸਾਲਾਂ ਤੋਂ ਇਸ ਮੁਕੱਦਸ ਅਸਥਾਨ ਦੀ ਸੇਵਾ ਦੀ ਡਿਊਟੀ ਨਿਭਾ ਰਹੇ ਹਨ ਜਿਸ ਦੀ ਖੁਸ਼ੀ ਉਹ ਸ਼ਬਦਾਂ ਵਿਚ ਬਿਆਨ ਨਹੀਂ ਕਰ ਸਕਦੇ।

-PTC News

 

Related Post