ਅਮਰੀਕੀ ਫੁੱਟਬਾਲਰ JuJu Smith-Schusterਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵਿੱਤੀ ਮਦਦ ਦਾ ਐਲਾਨ

By  Shanker Badra February 4th 2021 05:03 PM

ਨਿਊਯਾਰਕ : ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 71ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਜਿੱਥੇ ਪੰਜਾਬੀ ਕਲਾਕਾਰ ਇਸ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ, ਓਥੇ ਹੀ ਅੰਤਰਰਾਸ਼ਟਰੀ ਪ੍ਰਸਿੱਧ ਕਲਾਕਾਰਾਂ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੇ ਹਨ ਪਰ ਬਾਲੀਵੁੱਡ ਸਿਤਾਰੇ ਕਿਸਾਨੀ ਅੰਦੋਲਨ ਦੇ ਖਿਲਾਫ਼ ਅਤੇ ਸਰਕਾਰ ਦੇ ਪੱਖ ‘ਚ ਭੁਗਤ ਰਹੇ ਹਨ। ਅਮਰੀਕੀ ਸਿੰਗਰ ਰਿਹਾਨਾ ਅਤੇ ਸਮਾਜ ਸੇਵੀ ਗ੍ਰੇਟਾ ਥਰਨਬਰਗਦੇ ਟਵੀਟ ਤੋਂ ਬਾਅਦ ਅਮਰੀਕੀ ਫੁੱਟਬਾਲਰ ਵੱਲੋਂ ਕਿਸਾਨ ਅੰਦੋਲਨ ਦੀ ਹਿਮਾਇਤ ਕੀਤੀ ਗਈ ਹੈ।

ਪੜ੍ਹੋ ਹੋਰ ਖ਼ਬਰਾਂ : ਰਿਹਾਨਾ ਤੇ ਕਿਸਾਨਾਂ ਖਿਲਾਫ਼ ਟਵੀਟ ਕਰਨ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਜੈਜ਼ੀ ਬੀ ਨੇ ਦਿੱਤਾ ਠੋਕਵਾਂ ਜਵਾਬ

JuJu Smith-Schuster Donates $10,000 As Medical Assistance For Farmers Protest ਅਮਰੀਕੀ ਫੁੱਟਬਾਲਰ JuJu Smith-Schusterਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵਿੱਤੀ ਮਦਦ ਦਾ ਐਲਾਨ

ਅਮਰੀਕਨ ਫੁੱਟਬਾਲ ਟੀਮ ਪਿਟਸਬਰਗ ਸਟੀਲਇਅਰਸ (Pittsburg Steelers) ਦੇ ਖਿਡਾਰੀ ਜੂਜੂ ਸਮਿੱਥ ਸ਼ੂਸਟਰ JuJu Smith-Schuster ਵੱਲੋਂ $10,000 ਹਜ਼ਾਰ ਡਾਲਰ ਦੀ ਰਕਮ ਭਾਰਤ ਦੇ ਕਿਸਾਨਾਂ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਸਮਿੱਥ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।ਇਸ ਅਮਰੀਕਨ ਫੁੱਟਬਾਲ ਦੇ ਨਾਮਵਰ ਖਿਡਾਰੀ ਨੇ ਇਹ ਰਕਮ ਕਿਸਾਨਾਂ ਦੀ ਮੈਡੀਕਲ ਹੈਲਪ ਲਈ ਦਿੱਤੀ ਹੈ , ਜੋ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਚ ਜੋ ਸੰਘਰਸ਼ ਕਰ ਰਹੇ ਹਨ।

JuJu Smith-Schuster Donates $10,000 As Medical Assistance For Farmers Protest ਅਮਰੀਕੀ ਫੁੱਟਬਾਲਰ JuJu Smith-Schusterਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵਿੱਤੀ ਮਦਦ ਦਾ ਐਲਾਨ

ਅਮਰੀਕਨ ਫੁੱਟਬਾਲ ਟੀਮ ਪਿਟਸਬਰਗ ਸਟੀਲਇਅਰਸ ਦੇ ਖਿਡਾਰੀ ਨੇ ਟਵਿਟਰ ਉੱਤੇ ਰਕਮ ਦਾਨ ਕਰਨ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਮੈਡੀਕਲ ਸਹਾਇਤਾ ਦੀ ਵੱਡੀ ਜ਼ਰੂਰਤ ਹੋ ਸਕਦੀ ਹੈ। 'ਹੋ ਸਕਦਾ ਹੈ ਕਿ ਇਸ ਮਦਦ ਨਾਲ ਹੋਰ ਧਰਨਾਕਾਰੀ ਕਿਸਾਨਾਂ ਦੀਆਂ ਜਾਨਾਂ ਜਾਣ ਤੋਂ ਬਚਾਅ ਹੋ ਸਕੇ।'ਇਸ ਤੋਂ ਪਹਿਲਾਂ ਕਿਸੇ ਵੀ ਭਾਰਤੀ ਕਿਸਾਨਾਂ ਦੇ ਅੰਦੋਲਨ ਨੂੰ ਇੰਨੇ ਵੱਡੇ ਪੱਧਰ ਉੱਤੇ ਅੰਤਰਰਾਸ਼ਟਰੀ ਹਮਾਇਤ ਨਹੀਂ ਮਿਲੀ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ

JuJu Smith-Schuster Donates $10,000 As Medical Assistance For Farmers Protest ਅਮਰੀਕੀ ਫੁੱਟਬਾਲਰ JuJu Smith-Schusterਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵਿੱਤੀ ਮਦਦ ਦਾ ਐਲਾਨ

ਦੱਸ ਦੇਈਏ ਕਿ ਜੁਜੂ ਸਮਿੱਥ ਸ਼ੁਸਟਰ ਦੇ ਨਾਂ ਉੱਤੇ NFL ਦੇ ਕਈ ਰਿਕਾਰਡ ਹਨ। ਉਹ ਸਭ ਤੋਂ ਛੋਟੀ ਉਮਰੇ ਅਜਿਹੇ ਮਾਣ-ਸਨਮਾਨ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਸ਼ਾਮਲ ਹਨ। ਉਨ੍ਹਾਂ ਕੋਲ ਕਈ ਸਟੀਲਰਜ਼ ਫ਼੍ਰੈਂਚਾਈਜ਼ ਰਿਕਾਰਡ ਹਨ। ਸਾਲ 2019 'ਚ ਉਨ੍ਹਾਂ ਨੂੰ NFL ਦਾ ਸਭ ਤੋਂ ਵੱਧ ਮਾਰਕਿਟੇਬਲ ਖਿਡਾਰੀ ਐਲਾਨਿਆ ਗਿਆ ਸੀ।

-PTCNews

Related Post