ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਨੂੰ ਦਿੱਤਾ ਸੰਦੇਸ਼

By  Shanker Badra June 6th 2019 10:55 AM

ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਨੂੰ ਦਿੱਤਾ ਸੰਦੇਸ਼:ਅੰਮ੍ਰਿਤਸਰ : ਜੂਨ 1984 ਨੂੰ ਭਾਰਤ ਸਰਕਾਰ ਵੱਲੋਂ ਕੀਤੇ ਗਏ ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ।ਇਸ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸ਼ੁਰੂ ਹੋਏ ਸਨ ,ਜਿਸ ਦੇ ਅੱਜ ਸਵੇਰੇ ਭੋਗ ਪਾਏ ਗਏ ਹਨ।ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਰੱਬੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਹੈ।

June 1984 Ghallughara 35th Anniversary Sri Akal Takhat Sahib Jathedar Message ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਨੂੰ ਦਿੱਤਾ ਸੰਦੇਸ਼

ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਸਮੂਹ ਸਿੱਖ ਜੱਥੇਬੰਦੀਆਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚੀਆਂ ਹਨ।ਇਸ ਸਮਾਗਮ ਦੌਰਾਨ ਪਹੁੰਚੀਆਂ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ ਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।

June 1984 Ghallughara 35th Anniversary Sri Akal Takhat Sahib Jathedar Message ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਨੂੰ ਦਿੱਤਾ ਸੰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸੰਦੇਸ਼ ਪੜਿਆ ਹੈ। ਪਿਆਰੇ ਖ਼ਾਲਸਾ ਜੀ , ਅੱਜ ਸਿੱਖ ਪੰਥ ਘੱਲੂਘਾਰਾ ਜੂਨ 1984 ਦੇ ਸ਼ਹੀਦਾਂ ਦੀ ਯਾਦ ਮਨਾਂ ਰਿਹਾ ਹੈ,ਜਿਨ੍ਹਾਂ ਨੇ ਸਿੱਖ ਵਿਰੋਧੀ ਹਿੰਦ ਹਕੂਮਤ ਵੱਲੋਂ ਪ੍ਰਭੂਸਤਾ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ,ਸਚਖੰਡ ਸ੍ਰੀ ਹਰਿਮੰਦਰ ਸ਼ਿਅਬ ਅਤੇ ਕਈ ਹਿਰ ਗੁਰਧਾਮਾਂ ਉੱਪਰ ਫ਼ੌਜੀ ਹਮਲਾ ਕੀਤਾ ਅਤੇ ਹਜ਼ਾਰਾਂ ਸਿੰਘ ਸਿੰਘਣੀਆਂ ,ਭੁਝੰਗੀ ਭੁਝੰਗਣਾਂ ਨੂੰ ਸ਼ਹੀਦ ਕਰ ਦਿੱਤਾ।ਦਮਦਮੀ ਟਕਸਾਲ ਦੇ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ , ਭਾਈ ਅਮਰੀਕ ਸਿੰਘ ,ਜਨਰਲ ਸੁਬੇਗ਼ ਸਿੰਘ ਜੀ , ਬਾਬਾ ਠਾਰਾ ਸਿੰਘ ਜੀ ,ਭਾਈ ਮਹਿੰਗਾ ਸਿੰਘ ਬੱਬਰ , ਜਥੇਦਾਰ ਸੁਜਾਨ ਸਿੰਘ ਮਨਾਵਾਂ ਅਤੇ ਹੋਰ ਜਾਂਬਾਜ ਗੁਰੂ ਦੇ ਸਿੰਘਾਂ ਨੇ ਸਿੱਖ ਹੱਕਾਂ ਅਤੇ ਗੁਰਧਾਮਾਂ ਦੀ ਆਣ -ਸ਼ਾਨ ਨੂੰ ਬਹਾਲ ਰੱਖਣ ਲਈ ਤੋਪਾਂ -ਟੈਂਕਾਂ ਦਾ ਮੁਕਾਬਲਾ ਬੜੀ ਦਲੇਰੀ ਨਾਲ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ।

June 1984 Ghallughara 35th Anniversary Sri Akal Takhat Sahib Jathedar Message ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਨੂੰ ਦਿੱਤਾ ਸੰਦੇਸ਼

ਕੱਲ ਵਾਂਗ 35 ਸਾਲਾਂ ਦਾ ਇਤਿਹਾਸ ਸਾਨੂੰ ਯਾਦ ਹੈ ਅਤੇ ਸਮਾਂ ਬੀਤਣ ਨਾਲ ਸਦਾ ਰੋਹ ਅਤੇ ਜਜ਼ਬਾ ਹੋਰ ਪਰਪੱਕ ਹੋ ਰਿਹਾ ਹੈ।ਸਮੇਂ ਦੇ ਹੁਕਮਰਾਨ ਹੋਰ ਅਜਿਹੇ ਲੋਕ ਸਾਨੂੰ ਆਪਣੇ ਉੱਪਰ ਹੋਏ ਜ਼ੁਲਮਾਂ ਅਤੇ ਆਪਣੇ ਇਤਿਹਾਸ ਨੂੰ ਭੁੱਲਣ ਦੀ ਸਲਾਹ ਦੇ ਰਹੇ ਹਨ ਪਰੰਤੂ ਦੂਜੇ ਪਾਸੇ ਸਦੀਆਂ ਸਾਲ ਪਹਿਲਾਂ ਅਯੋਧਿਆ ਵਿੱਚ ਰਾਮ ਮੰਦਿਰ ਨੂੰ ਬਣਾਉਣ ਸਮੇਂ ਅਤੇ ਉਸ ਸਮੇਂ ਦੀਆਂ ਵਾਪਰਿਆ ਘਟਨਾਵਾਂ ਕਾਰਨ ਅੱਜ ਗਵਾਂਢੀ ਮੁਲਕਾਂ ਨਾਲ ਜੰਗ ਦੇ ਹਾਲਾਤ ਬਣਾਕੇ ਤਬਾਹੀ ਵੱਲ ਵੱਧ ਰਹੇ ਹਨ।

June 1984 Ghallughara 35th Anniversary Sri Akal Takhat Sahib Jathedar Message ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਨੂੰ ਦਿੱਤਾ ਸੰਦੇਸ਼

ਅੱਜ ਅਸੀਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲੇ , ਭਾਈ ਅਮਰੀਕ ਸਿੰਘ ,ਜਨਰਲ ਸੁਬੇਗ਼ ਸਿੰਘ ਜੀ ਅਤੇ ਜੂਨ 1984 ,ਨਵੰਬਰ 1984 ,ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸ਼ਹੀਦ ਹੋਏ ਬਹਿਬਲ ਕਲਾਂ ਦੇ ਸ਼ਹੀਦਾਂ ,ਭਾਈ ਜਸਪਾਲ ਸਿੰਘ ਗੁਰਦਾਸਪੁਰ ,ਭਾਈ ਦਰਸ਼ਨ ਸਿੰਘ ਲੁਧਿਆਣਾ ਸਮੇਤ ਅੱਜ ਤੱਕ ਦੇ ਹੋਰ ਸਾਰਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਪਣੀ ਵਚਨ ਬੱਧਤਾ ,ਇਸ ਅੱਜ ਦੇ ਦਿਹਾੜੇ ਤੇ ਦੁਹਰਾਉਂਦੇ ਹਾਂ ਕਿ ਸ਼ਹੀਦਾਂ ਦੇ ਡੁੱਲ੍ਹੇ ਹੋਏ ਖ਼ੂਨ ਦੇ ਕਤਰੇ -ਕਤਰੇ ਪਹਿਰਾ ਦਿੱਤਾ ਜਾਵੇਗਾ।ਅਧੂਰੇ ਪਏ ਧਰਮ ਯੁੱਧ ਦੀ ਜਿੱਤ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।

June 1984 Ghallughara 35th Anniversary Sri Akal Takhat Sahib Jathedar Message ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਨੂੰ ਦਿੱਤਾ ਸੰਦੇਸ਼

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸਮਾਗਮ

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ,ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ,ਟਕਸਾਲਾਂ, ਕਾਰ ਸੇਵਾ ਸੰਪਰਦਾਵਾਂ ਤੇ ਸਿੱਖ ਸੰਸਥਾਵਾਂ ਦੇ ਮੁਖੀ, ਸ਼੍ਰੋਮਣੀ ਕਮੇਟੀ ਮੈਂਬਰ ਤੇ ਸਟਾਫ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

-PTCNews

Related Post