ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਹਾਈਕੋਰਟ 'ਚ ਚੁਣੌਤੀ ,ਪੁਲਿਸ ਅਧਿਕਾਰੀਆਂ ਨੇ ਉਠਾਏ ਸਵਾਲ

By  Shanker Badra September 13th 2018 02:32 PM -- Updated: September 13th 2018 02:41 PM

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਹਾਈਕੋਰਟ 'ਚ ਚੁਣੌਤੀ ,ਪੁਲਿਸ ਅਧਿਕਾਰੀਆਂ ਨੇ ਉਠਾਏ ਸਵਾਲ:ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਬਰਗਾੜੀ ਮਾਮਲੇ ਦੀ ਜਾਂਚ ਰਿਪੋਰਟ ਨੂੰ ਪੁਲਿਸ ਅਧਿਕਾਰੀ ਐਸ.ਐਸ.ਪੀ. ਚਰਨਜੀਤ ਸ਼ਰਮਾ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ।ਇਸ ਤੋਂ ਇਲਾਵਾ ਐਸ.ਐਸ. ਰਘਬੀਰ ਸਿੰਘ ਤੇ ਬਾਜਾਖਾਨਾ ਥਾਣੇ ਦੇ ਤਤਕਾਲੀ ਐਸ.ਐਚ.ਓ. ਅਮਰਜੀਤ ਸਿੰਘ ਨੇ ਵੀ ਹਾਈਕੋਰਟ ਤੱਕ ਪਹੁੰਚ ਕੀਤੀ ਹੈ।ਜਾਣਕਾਰੀ ਅਨੁਸਾਰ ਚਰਨਜੀਤ ਸ਼ਰਮਾ ਬਹਿਬਲ ਕਲਾਂ ਵਿਖੇ ਗੋਲੀ ਚਲਾਉਣ ਦੇ ਦੋਸ਼ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਪੁਲਿਸ ਅਧਿਕਾਰੀਆਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ 'ਤੇ ਸਵਾਲ ਚੁੱਕੇ ਹਨ।ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਕੋਈ ਕਮਿਸ਼ਨ ਜਾਂਚ ਅਫ਼ਸਰ ਵਜੋਂ ਕੰਮ ਨਹੀਂ ਕਰ ਸਕਦਾ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕਾਰਵਾਈ ਲਈ ਹਦਾਇਤ ਕਰ ਸਕਦਾ ਹੈ। ਜਿਸ ਕਰਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਕਾਨੂੰਨ ਮੁਤਾਬਕ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਗਿਆ ਸੀ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਵੱਲੋਂ ਪਟੀਸ਼ਨਰਾਂ ਨੂੰ ਬਿਆਨਾਂ ਤੋਂ ਪਹਿਲਾਂ ਕੋਈ ਵੀ ਨੋਟਿਸ ਜਾਰੀ ਨਹੀਂ ਕੀਤਾ ਗਿਆ ਤਾਂ ਜੋ ਉਹ ਆਪਣੇ ਬਚਾਅ 'ਚ ਪੱਖ ਪੇਸ਼ ਕਰ ਸਕਦੇ।ਉਨ੍ਹਾਂ ਨੇ ਕਿਹਾ ਕਿ ਨਾ ਹੀ ਪੁਰਾਣੇ ਕਮਿਸ਼ਨ ਨੂੰ ਭੰਗ ਕਰਕੇ ਨਵੇਂ ਕਮਿਸ਼ਨ ਲਈ ਲੋੜੀਂਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। -PTCNews

Related Post