ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਗਵਾਹ ਭਾਈ ਹਿੰਮਤ ਸਿੰਘ ਨੇ ਹਾਈਕੋਰਟ 'ਚ ਪਾਈ ਪਟੀਸ਼ਨ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨ ਦਾ ਖਤਰਾ

By  Shanker Badra August 27th 2018 08:06 PM -- Updated: September 3rd 2018 03:00 PM

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਗਵਾਹ ਭਾਈ ਹਿੰਮਤ ਸਿੰਘ ਨੇ ਹਾਈਕੋਰਟ 'ਚ ਪਾਈ ਪਟੀਸ਼ਨ, ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨ ਦਾ ਖਤਰਾ:ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਗਵਾਹ ਭਾਈ ਹਿੰਮਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਪਾਈ ਹੈ। ਉਨ੍ਹਾਂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨ ਦਾ ਖਤਰਾ ਹੈ।ਇਸ ਸਬੰਧੀ ਹਾਈਕੋਰਟ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਂ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋ ਜਾਵੇਂ। ਦੱਸ ਦੇਈਏ ਕਿ ਬੀਤੇ ਦਿਨੀਂ ਭਾਈ ਹਿੰਮਤ ਸਿੰਘ ਨੇ ਬਰਗਾੜੀ ਮਾਮਲੇ ‘ਚ ਸੁਖਜਿੰਦਰ ਸਿੰਘ ਰੰਧਾਵਾ ‘ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਮੇਰੇ ਤੋਂ ਗ਼ਲਤ ਬਿਆਨ ਵਾਲੇ ਪੱਤਰ ‘ਤੇ ਦਸਤਖਤ ਕਰਵਾ ਲਏ ਸਨ।ਜਿਸ ਬਾਰੇ ਭਾਈ ਹਿੰਮਤ ਸਿੰਘ ਨੇ ਮੀਡੀਆ ਸਾਹਮਣੇ ਖੁਲਾਸਾ ਕੀਤਾ ਸੀ। -PTCNews

Related Post