ਜਸਟਿਸ ਐੱਸਏ ਬੋਬੜੇ ਹੋਣਗੇ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ

By  Shanker Badra October 29th 2019 01:20 PM

ਜਸਟਿਸ ਐੱਸਏ ਬੋਬੜੇ ਹੋਣਗੇ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ:ਨਵੀਂ ਦਿੱਲੀ : ਜਸਟਿਸ ਐੱਸ.ਏ. ਬੋਬੜੇ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ ਹੋਣਗੇ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਸਿਫ਼ਾਰਿਸ਼ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਉਨ੍ਹਾਂ ਦੇ ਨਾਂ 'ਤੇ ਹਸਤਾਖ਼ਰ ਕਰ ਦਿੱਤੇ ਹਨ।

Justice Sharad Arvind Bobde appointed next Chief Justice of India ,President Ram Nath Kovind signed a warrant to appoint ਜਸਟਿਸ ਐੱਸਏ ਬੋਬੜੇ ਹੋਣਗੇ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ

ਮਿਲੀ ਜਾਣਕਾਰੀ ਅਨੁਸਾਰ ਜਸਟਿਸ ਬੋਬੜੇ 18 ਨਵੰਬਰ ਨੂੰ ਚੀਫ਼ ਜਸਟਿਸ ਆਫ਼ ਇੰਡੀਆ ਵਜੋਂ ਸਹੁੰ ਚੁੱਕਣਗੇ। ਜਸਟਿਸ ਬੋਬੜੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਦੀ ਥਾਂ ਲੈਣਗੇ। ਜਸਟਿਸ ਰੰਜਨ ਗੋਗੋਈ ਦਾ ਕਾਰਜਕਾਲ 17 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।

Justice Sharad Arvind Bobde appointed next Chief Justice of India ,President Ram Nath Kovind signed a warrant to appoint ਜਸਟਿਸ ਐੱਸਏ ਬੋਬੜੇ ਹੋਣਗੇ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ

ਦੱਸ ਦੇਈਏ ਕਿ 24 ਅਪ੍ਰੈਲ 1956 ਨੂੰ ਨਾਗਪੁਰ (ਮਹਾਰਾਸ਼ਟਰ) ’ਚ ਜਨਮੇ ਜਸਟਿਸ ਸ਼ਰਦ ਅਰਵਿੰਦ ਬੋਬੜੇ ਪਹਿਲਾਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਰਹਿ ਚੁੱਕੇ ਹਨ। ਉਹ ਮੁੰਬਈ ਸਥਿਤ ਮਹਾਰਾਸ਼ਟਰ ਨੈਸ਼ਨਲ ਲਾੱਅ ਯੂਨੀਵਰਸਿਟੀ ਤੇ ਨਾਗਪੁਰ ਦੀ ਮਹਾਰਾਸ਼ਟਰ ਨੈਸ਼ਨਲ ਲਾੱਅ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ।

Justice Sharad Arvind Bobde appointed next Chief Justice of India ,President Ram Nath Kovind signed a warrant to appoint ਜਸਟਿਸ ਐੱਸਏ ਬੋਬੜੇ ਹੋਣਗੇ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ

ਜ਼ਿਕਰਯੋਗ ਹੈ ਕਿ ਭਾਰਤ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਉਨ੍ਹਾਂ ਤੋਂ ਬਾਅਦ ਜਸਟਿਸ ਐੱਸਏ ਬੋਬੜੇ ਨੂੰ ਦੇਸ਼ ਦਾ ਅਗਲਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਸੀ ਤੇ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਦੀ ਉਹ ਸਿਫ਼ਾਰਸ਼ ਪ੍ਰਵਾਨ ਕਰ ਲਈ ਹੈ।

-PTCNews

Related Post