ਕੈਨੇਡੀਅਨ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸੁਖਬੀਰ ਬਾਦਲ

By  Joshi February 21st 2018 10:33 AM -- Updated: February 21st 2018 08:55 PM

Justin Trudeau Amritsar visit: ਕੈਨੇਡੀਅਨ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸੁਖਬੀਰ ਬਾਦਲ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣਗੇ, ਜਿਸਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਟਰੂਡੋ ਦਾ ਸਵਾਗਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੀ ਮੌਜੂਦ ਰਹਿਣਗੇ।

ਇਸ ਸੰਬੰਧ 'ਚ ਐਸ.ਜੀ.ਪੀ.ਸੀ ਦਾ ਕਹਿਣਾ ਹੈ ਕਿ ਟਰੂਡੋ ਦੀ ਇੱਹ ਦੌਰਾ ਯਾਦਗਾਰ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਉਹਨਾਂ ਦੇ ਸਵਾਗਤ 'ਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ।

Justin Trudeau Amritsar visit: ਦੱਸ ਦੇਈਏ ਕਿ ਟਰੂਡੋ ਭਾਰਤ 'ਚ ਸੱਤ ਦਿਨਾਂ ਦੇ ਦੌਰੇ 'ਤੇ ਹਨ ਅਤੇ ਉਹਨਾਂ ਵੱਲੋਂ ਇਸ ਤੋਂ ਪਹਿਲਾਂ ਗੁਜਰਾਤ ਅਤੇ ਮੂੰਬਈ ਦਾ ਦੌਰਾ ਕੀਤਾ ਗਿਆ ਸੀ।

ਟਰੂਡੋ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਸਮੇਤ ਭਾਰਤ ਪਹੁੰਚੇ ਸਨ।

—PTC News

Related Post