ਕਰੋਨਾ ਵਾਇਰਸ ਦੀ ਚਪੇਟ 'ਚ ਜਸਟਿਨ ਟਰੂਡੋ ਦੀ ਪਤਨੀ, ਜਾਣੋ ਟਰੂਡੋ ਨੇ ਕੀ ਕਿਹਾ

By  Jashan A March 13th 2020 08:14 AM -- Updated: March 13th 2020 08:39 AM

ਨਵੀਂ ਦਿੱਲੀ: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਵੀ ਜਾਨਲੇਵਾ ਕਰੋਨਾ ਵਾਇਰਸ ਦੀ ਚਪੇਟ 'ਚ ਆ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੋਫੀ ਗਰਗੋਅਰ ਟਰੂਡੋ ਦਾ ਟੈਸਟ ਪੋਜ਼ੀਟਿਵ ਪਾਇਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਸੋਫੀ ਵੀਰਵਾਰ ਨੂੰ ਬ੍ਰਿਟੇਨ ਤੋਂ ਵਾਪਸ ਪ੍ਰਤੀ ਸੀ, ਜਿਸ ਤੋਂ ਬਾਅਦ ਉਸ ਨੂੰ ਫਲੂ ਵਰਗੇ ਲੱਛਣ ਦਿਖਾਈ ਦਿੱਤੇ ਸਨ। ਉਨ੍ਹਾਂ ਦਾ ਕਰੋਨਾ ਵਾਇਰਸ ਦੀ ਲਾਗ ਦੀ ਜਾਂਚ ਕਰਨ ਲਈ ਟੈਸਟ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਪੋਜ਼ੀਟਿਵ ਪਾਈ ਗਈ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖੁਦ ਨੂੰ ਅਲੱਗ ਰੱਖਣ ਦਾ ਫੈਸਲਾ ਕੀਤਾ ਹੈ ਤੇ ਉਹਨਾਂ ਕਿਹਾ ਕਿ ਸਾਰੇ ਦੇ ਘਰ ਦੇ ਕੰਮ ਵੀ ਕਰਾਂਗਾ।

ਹੋਰ ਪੜ੍ਹੋ: ਪ੍ਰੇਮ ਸਬੰਧਾਂ 'ਚ ਰਾਹ ਦਾ ਰੋੜਾ ਬਣ ਰਿਹਾ ਸੀ ਭਤੀਜਾ, ਚਾਚੀ ਨੇ ਖਾਣੇ 'ਚ ਦਿੱਤੀ ਜ਼ਹਿਰੀਲੀ ਚੀਜ਼

https://twitter.com/ANI/status/1238285056432455680?s=20

ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ।

ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਖਤਰਨਾਕ ਵਾਇਰਸ ਨੇ ਦੁਨੀਆ ਭਰ 'ਚ ਤਹਿਲਕਾ ਮਚਾਇਆ ਹੋਇਆ ਹੈ ਤੇ ਇਸ ਦੀ ਲਪੇਟ ‘ਚ ਹੁਣ ਤੱਕ ਦੁਨੀਆ ਦੇ 113 ਦੇਸ਼ ਆ ਚੁੱਕੇ ਹਨ ਤੇ ਹੁਣ ਤੱਕ ਵਿਸ਼ਵ ਭਰ ‘ਚ ਕਰੀਬ 4700 ਮੌਤਾਂ ਹੋ ਚੁੱਕੀਆਂ ਹਨ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post