PM ਮੋਦੀ ਨਾਲ ਮੁਲਾਕਾਤ ਮਗਰੋਂ ਜੋਤੀਰਾਦਿੱਤਿਆ ਸਿੰਧੀਆ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ

By  Jashan A March 10th 2020 12:36 PM -- Updated: March 10th 2020 12:39 PM

ਨਵੀਂ ਦਿੱਲੀ: ਮੱਧ ਪ੍ਰਦੇਸ਼ ਵਿਚ ਸਿਆਸੀ ਸੰਕਟ ਵਿਚਕਾਰ ਸੀਨੀਅਰ ਕਾਂਗਰਸੀ ਲੀਡਰ ਜਿਓਤਿਰਾਦਿੱਤਿਆ ਸਿੰਧੀਆ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ ਯਾਨੀ ਕਿ ਉਹਨਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਸਤੀਫਾ ਦੇ ਦਿੱਤਾ ਹੈ। ਸਿੰਧੀਆ ਨੇ ਸੋਨੀਆ ਗਾਂਧੀ ਨੂੰ ਅਸਤੀਫਾ ਭੇਜਿਆ ਹੈ। ਅਸਤੀਫਾ ਦੇਣ ਮਗਰੋਂ ਸਿੰਧੀਆ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸਿੰਧੀਆ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਦੋਇ ਮੰਨੀਏ ਤਾਂ ਸਿੰਧੀਆ ਕਾਂਗਰਸ ਦਾ 'ਹੱਥ' ਛੱਡ ਕੇ ਭਾਜਪਾ ਦਾ ਪੱਲਾ ਫੜਨਗੇ। ਹੋਰ ਪੜ੍ਹੋ: ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ ,ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ https://twitter.com/ANI/status/1237272047073374208?s=20 ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਦੀ ਕਮਲਨਾਥ ਸਰਕਾਰ 'ਚ ਕਈ ਦਿਨਾਂ ਤੋਂ ਅੰਦਰੂਨੀ ਬਗਾਵਤ ਚੱਲ ਰਹੀ ਹੈ, ਜਿਸ ਦੌਰਾਨ ਕਮਲਨਾਥ ਸਰਕਾਰ ਡਿੱਗਣ ਦੇ ਕਿਆਸ ਲਗਾਏ ਜਾ ਰਹੇ ਹਨ। -PTC News

Related Post