Sun, Dec 14, 2025
Whatsapp

ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਸੜਕ ਹਾਦਸੇ ‘ਚ ਹੋਈ ਮੌਤ

Punjab News: ਕਬੱਡੀ ਜਗਤ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ।

Reported by:  PTC News Desk  Edited by:  Amritpal Singh -- July 08th 2023 02:46 PM
ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਸੜਕ ਹਾਦਸੇ ‘ਚ ਹੋਈ ਮੌਤ

Punjab News: ਕਬੱਡੀ ਜਗਤ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮੋਗਾ ਦੇ ਪਿੰਡ ਰਾਮੂਵਾਲਾ ਨਾਲ ਸਬੰਧਤ ਮਾਂ ਖੇਡ ਕਬੱਡੀ ਨਾਲ ਜੁੜੇ ਖਿਡਾਰੀ ਜਗਦੀਪ ਸਿੰਘ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।


ਜਗਦੀਪ ਸਿੰਘ ਦੀ ਮੌਤ ਨਾਲ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ, ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਜਗਦੀਪ ਮੋਟਰਸਾਈਕਲ ਉਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ। ਤੇਜ਼ ਰਫ਼ਤਾਰ ਵਾਹਨ ਵਿੱਚ ਮੋਟਰਸਾਈਕਲ ਆਉਣ ਕਾਰਨ ਕਬੱਡੀ ਖਿਡਾਰੀ ਨਾਲ ਮੋਗਾ ਦੇ ਬਾਘਾਪੁਰਾਣਾ ਰੋਡ ਉਪਰ ਦਰਦਨਾਕ ਹਾਦਸਾ ਵਾਪਰ ਗਿਆ।

ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 28 ਸਾਲ ਦੱਸੀ ਜਾ ਰਹੀ ਹੈ ਅਤੇ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਕਬੱਡੀ ਖਿਡਾਰੀ ਜਗਦੀਪ ਦੀ ਮੌਤ ਦੀ ਖ਼ਬਰ ਪੁੱਜਣ ਉਤੇ ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਿਸੇ ਨੂੰ ਇਸ ਗੱਲ ਉਤੇ ਯਕੀਨ ਨਹੀਂ ਹੋ ਰਿਹਾ ਹੈ।

- PTC NEWS

Top News view more...

Latest News view more...

PTC NETWORK
PTC NETWORK