ਹੁਣ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੂੰਮਿਲੀ ਰਾਸ਼ਟਰਪਤੀ ਜੋ ਬਾਈਡਨ ਦੀ 'ਪਾਵਰ', ਜਾਣੋ ਕੀ ਹੈ ਪੂਰਾ ਮਾਮਲਾ

By  Shanker Badra November 20th 2021 10:14 AM

ਅਮਰੀਕਾ : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵੱਲੋਂ ਆਪਣੇ ਅਹੁਦੇ ਦੀ ਸ਼ਕਤੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਸੌਂਪੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜੋ ਬਾਈਡਨ ਕੋਲੋਨੋਸਕੋਪੀ ਲਈ ਅਨੱਸਥੀਸੀਆ ਲੈਣ ਵਾਲੇ ਹਨ,ਜਿਸ ਕਾਰਨ ਉਨ੍ਹਾਂ ਨੇ ਕੁਝ ਸਮੇਂ ਲਈ ਆਪਣੇ ਅਹੁਦੇ ਦੀ ਕਮਾਨ ਕਮਲਾ ਹੈਰਿਸ ਨੂੰ ਸੌਂਪੀ ਹੈ। ਉਹ ਹਰ ਸਾਲ ਕੋਲੋਨੋਸਕੋਪੀ ਕਰਵਾਉਂਦੇ ਹਨ। ਅਮਰੀਕੀ ਰਾਸ਼ਟਰਪਤੀ ਸ਼ਨੀਵਾਰ ਨੂੰ 79 ਸਾਲ ਦੇ ਹੋ ਗਏ ਹਨ।

ਹੁਣ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੂੰਮਿਲੀ ਰਾਸ਼ਟਰਪਤੀ ਜੋ ਬਾਈਡਨ ਦੀ 'ਪਾਵਰ', ਜਾਣੋ ਕੀ ਹੈ ਪੂਰਾ ਮਾਮਲਾ

ਇਹ ਜਾਣਕਾਰੀ ਵ੍ਹਾਈਟ ਹਾਊਸ ਨੇ ਸਾਂਝੀ ਕੀਤੀ ਹੈ। ਵ੍ਹਾਈਟ ਹਾਊਸ ਤੋਂ ਕਿਹਾ ਗਿਆ ਹੈ ਕਿ ਬਾਈਡਨ ਦੀ ਮੈਡੀਕਲ ਰਿਪੋਰਟ ਜਾਰੀ ਕੀਤੀ ਜਾਵੇਗੀ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਜੋ ਬਾਈਡਨ ਆਪਣੀ ਸੱਤਾ ਕਮਲਾ ਹੈਰਿਸ ਨੂੰ ਸੌਂਪਣਗੇ। ਉਸਨੇ ਅੱਗੇ ਕਿਹਾ ਕਿ ਬਾਈਡਨ ਆਪਣੇ ਇਲਾਜ ਲਈ ਐਨਸਥੀਸੀਆ ਲੈਣਗੇ। ਇਸ ਦੇ ਨਾਲ ਹੀ ਉਦੋਂ ਤੱਕ ਕਮਲਾ ਹੈਰਿਸ ਕੋਲ ਰਾਸ਼ਟਰਪਤੀ ਅਹੁਦੇ ਦੇ ਅਧਿਕਾਰ ਹੋਣਗੇ।

ਹੁਣ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੂੰਮਿਲੀ ਰਾਸ਼ਟਰਪਤੀ ਜੋ ਬਾਈਡਨ ਦੀ 'ਪਾਵਰ', ਜਾਣੋ ਕੀ ਹੈ ਪੂਰਾ ਮਾਮਲਾ

ਸੰਵਿਧਾਨ ਵਿੱਚ ਨਿਰਧਾਰਤ ਪ੍ਰਕਿਰਿਆ ਦੇ ਬਾਅਦ ਅਮਰੀਕੀ ਰਾਸ਼ਟਰਪਤੀ ਕੁਝ ਸਮੇਂ ਲਈ ਉਪ ਰਾਸ਼ਟਰਪਤੀ ਨੂੰ ਸ਼ਕਤੀਆਂ ਦਾ ਤਬਾਦਲਾ ਕਰਨਗੇ। ਇਸ ਲਈ ਕਮਲਾ ਹੈਰਿਸ ਅਮਰੀਕਾ ਦੀਆਂ ਸਾਰੀਆਂ ਫੌਜੀ ਸ਼ਕਤੀਆਂ ਅਤੇ ਮਹੱਤਵਪੂਰਨ ਕੰਮਾਂ ਦੀ ਜ਼ਿੰਮੇਵਾਰੀ ਸੰਭਾਲੇਗੀ। ਇਸ ਦੌਰਾਨ ਕਮਲਾ ਹੈਰਿਸ ਵੈਸਟ ਵਿੰਗ ਵਿੱਚ ਆਪਣੇ ਦਫ਼ਤਰ ਤੋਂ ਕੰਮ ਕਰੇਗੀ।

ਹੁਣ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੂੰਮਿਲੀ ਰਾਸ਼ਟਰਪਤੀ ਜੋ ਬਾਈਡਨ ਦੀ 'ਪਾਵਰ', ਜਾਣੋ ਕੀ ਹੈ ਪੂਰਾ ਮਾਮਲਾ

ਇਸ ਤੋਂ ਪਹਿਲਾਂ ਬਾਈਡਨ ਨੇ 2019 ਵਿੱਚ ਪੂਰੇ ਸਰੀਰ ਦੀ ਜਾਂਚ ਕਰਵਾਈ ਸੀ, ਜਿਸ ਵਿੱਚ ਉਹ ਪੂਰੀ ਤਰ੍ਹਾਂ ਤੰਦਰੁਸਤ ਪਾਏ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਇਕ ਮਹੀਨਾ ਪਹਿਲਾਂ ਆਪਣੀ ਕੋਵਿਡ-19 (COVID-19) ਬੀਮਾਰੀ ਦੀ ਗੰਭੀਰਤਾ ਨੂੰ ਲੁਕਾਇਆ ਸੀ। ਇਸ ਲਈ ਉਨ੍ਹਾਂ ਦੀ ਸਖ਼ਤ ਆਲੋਚਨਾ ਹੋਈ ਸੀ।

ਹੁਣ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੂੰਮਿਲੀ ਰਾਸ਼ਟਰਪਤੀ ਜੋ ਬਾਈਡਨ ਦੀ 'ਪਾਵਰ', ਜਾਣੋ ਕੀ ਹੈ ਪੂਰਾ ਮਾਮਲਾ

ਦੱਸ ਦੇਈਏ ਕਿ ਹਾਲ ਹੀ 'ਚ ਰਾਸ਼ਟਰਪਤੀ ਜੋ ਬਾਈਡਨ ਅਤੇ ਕਮਲਾ ਹੈਰਿਸ ਵਿਚਕਾਰ ਤਕਰਾਰ ਦੀਆਂ ਗੱਲਾਂ ਸਾਹਮਣੇ ਆਈਆਂ ਸਨ। ਹੈਰਿਸ ਦੇ ਸਟਾਫ ਮੁਤਾਬਕ ਉਸ ਨੂੰ ਪਾਸੇ ਕੀਤਾ ਜਾ ਰਿਹਾ ਹੈ, ਜਦਕਿ ਬਿਡੇਨ ਦੀ ਟੀਮ ਨੇ ਕਿਹਾ ਕਿ ਹੈਰਿਸ ਅਮਰੀਕਾ ਦੀ ਜਨਤਾ ਨਾਲ ਖੇਡ ਰਹੀ ਹੈ। ਇਸ ਦੇ ਨਾਲ ਹੀ ਪਿਛਲੇ ਮਹੀਨਿਆਂ ਵਿੱਚ ਬਿਡੇਨ ਦੇ ਮੁਕਾਬਲੇ ਹੈਰਿਸ ਦੀ ਪ੍ਰਵਾਨਗੀ ਰੇਟਿੰਗ ਵਿੱਚ ਵੀ ਭਾਰੀ ਗਿਰਾਵਟ ਆਈ ਸੀ। ਅਜਿਹੇ 'ਚ ਅਜਿਹੀਆਂ ਗੱਲਾਂ ਸਾਹਮਣੇ ਆ ਰਹੀਆਂ ਸਨ ਕਿ ਹੈਰਿਸ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।

-PTCNews

Related Post