ਕਮਲਦੀਪ ਕੌਰ ਰਾਜੋਆਣਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

By  Pardeep Singh June 5th 2022 11:37 AM -- Updated: June 5th 2022 01:18 PM

ਅੰਮ੍ਰਿਤਸਰ: ਪੰਥਕਾਂ ਧਿਰਾਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬ ਦੇ ਅਸ਼ੀਰਵਾਦ ਲੈ ਕੇ ਹੀ ਜ਼ਿਮਨੀ ਚੋਣ ਲਈ ਮੈਦਾਨ ਵਿੱਚ ਉੱਤਰਾਗੇ। ਉਨ੍ਹਾਂ ਨੇ ਕਿਹਾ ਹੈ ਕਿ ਦਰਬਾਰ ਸਾਹਿਬ  ਉੱਤੇ ਤੋਪਾਂ ਨਾਲ ਹਮਲਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਵੀਰ ਜੇਲ੍ਹਾਂ ਵਿੱਚ ਹਨ । ਉਨ੍ਹਾਂ ਨੇ ਕਿਹਾ ਹੈ ਕਿ ਪੰਥਕ ਧਿਰਾਂ ਵੱਲੋਂ ਮੈਨੂੰ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ।



ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਨਾ ਤਾਂ ਕੋਈ ਰਾਜਨੀਤਿਕ ਇੱਛਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਖਾਲਸਾ ਪੰਥ ਦੀਆਂ ਸੰਸਥਾਵਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਜੰਗ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਲੜਾਈ ਬੰਦੀ ਸਿੰਘਾਂ ਦੇ ਲਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਮੇਹਰ ਕਰਨ ਤਾਂ ਕਿ ਅਸੀਂ ਚੋਣ ਜਿੱਤ ਸਕੀਏ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਵੀਰ ਨੇ ਕਿਹਾ ਹੈ ਕਿ ਜੇਕਰ ਸਾਰਾ ਪੰਥ ਚਾਹੁੰਦਾ ਹੈ ਤਾਂ ਪੰਥ ਲਈ ਚੋਣ ਲੜੋ।


ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਕਹਿਣਾ ਹੈ ਕਿ ਪੰਥ ਲਈ ਸਭ ਤੋਂ ਵੱਡਾ ਮੁੱਦਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਇੱਕਠਾ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੰਘ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ  ਉਨ੍ਹਾਂ ਨੇ ਕਿਹਾ ਹੈ ਕਿ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਟੇਬਲ ਉੱਤੇ ਪਈ ਹੈ ਪਰ ਕੇਜਰੀਵਾਲ ਅਣਗੋਹਿਲੇ ਕੀਤਾ ਹੋਇਆ ਹੈ।



ਉਨ੍ਹਾਂ ਨੇ ਕਿਹਾ ਹੈ ਕਿ ਕਮਲਦੀਪ ਕੌਰ ਨੂੰ ਅਕਾਲੀ ਦਲ ਨੇ ਚੋਣ ਨਿਸ਼ਾਨ ਜਰੂਰ ਦਿੱਤਾ ਹੈ ਕਿਓਂਕਿ ਭਾਈ ਰਾਜੋਆਣਾ ਦੀ ਇੱਛਾ ਹੈ ਕਿ ਅਕਾਲੀ ਦਲ ਦੇ ਨਿਸ਼ਾਨ ਤੇ ਚੋਣ ਲੜਨੀ ਹੈ ਪਰ ਬੀਬਾ ਰਾਜੋਆਣਾ ਸਮੁਚੇ ਪੰਥ ਦੀ ਉਮੀਦਵਾਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਮਰਨਜੀਤ ਮਾਨ ਨੂੰ ਅਪੀਲ ਕਿ ਤੁਹਾਨੂੰ  ਵਾਰ -ਵਾਰ ਸੰਗਤ ਨੇ ਲੋਕ ਸਭਾ ਵਿੱਚ ਭੇਜਿਆ ਹੈ ਹੁਣ ਸ਼ਹੀਦ ਪਰਿਵਾਰ ਦੀ ਧੀ ਦਾ ਸਾਥ ਦਿਓ। ਉਨ੍ਹਾਂ ਨੇ ਕਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਨੂੰ ਆਪਣੀ ਧੀ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ  ਬੰਦੀ ਸਿੰਘਾਂ ਦੀ ਰਿਹਾਈ ਦੇ ਯਤਨਾਂ ਵਜੋਂ ਅਨੇਕਾਂ ਕੁਰਬਾਨੀਆਂ ਵਾਲੇ ਪਰਿਵਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।




ਇਹ ਵੀ ਪੜ੍ਹੋ:ਮੂਸੇਵਾਲਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਕਾਲਾਂਵਾਲੀ 'ਚ ਕਈ ਥਾਵਾਂ 'ਤੇ ਛਾਪੇਮਾਰੀ



-PTC News

Related Post