ਅਸਤੀਫ਼ੇ ਮਗਰੋਂ ਕੰਗ ਦਾ ਪੁਰਾਣੇ ਮਿੱਤਰ ਚੰਨੀ 'ਤੇ ਵੱਡਾ ਸ਼ਬਦੀ ਹਮਲਾ

By  Jasmeet Singh January 29th 2022 01:23 PM -- Updated: January 29th 2022 01:33 PM

ਮੋਹਾਲੀ: ਖਰੜ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਜਿਨ੍ਹਾਂ ਕੱਲ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਅੱਜ ਵੱਡੇ ਖੁਲਾਸੇ ਕਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ੇਤਰ ਸ੍ਰੀ ਚਮਕੌਰ ਸਾਹਿਬ ਵਿੱਖੇ ਪ੍ਰੈਸ ਕਾਨਫਰੰਸ ਸੱਦੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ COVID-19 ਦੇ 3096 ਨਵੇਂ ਮਾਮਲੇ ਦਰਜ, 25 ਦੀ ਮੌਤ

ਇਸ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵੱਡਾ ਸ਼ਬਦੀ ਹਮਲਾ ਕੀਤਾ, ਜਿਸ ਦੌਰਾਨ ਉਨ੍ਹਾਂ ਚੰਨੀ ਨੂੰ ਭ੍ਰਿਸ਼ਟ ਕਰਾਰਿਆ। ਉਨ੍ਹਾਂ ਮੋਰਿੰਡਾ ਨੂੰ ਆਪਣੀ ਕਰਮਭੂਮੀ ਦਸਦਿਆਂ ਕਿਹਾ ਕਿ ਉਨ੍ਹਾਂ ਅੱਤਵਾਦ ਦੇ ਦੌਰ ਦੌਰਾਨ ਚੋਣ ਲੜੀ ਸੀ। ਮੁੱਖ ਮੰਤਰੀ ਚਰਨਜੀਤ ਚੰਨੀ ਦਾ ਦੂਜਾ ਨਾਮ ਭ੍ਰਿਸ਼ਟਾਚਾਰ ਦਸਦਿਆਂ ਕੰਗ ਨੇ ਇਲਜ਼ਾਮ ਲਾਇਆ ਕਿ ਚੰਨੀ ਨੇ ਆਪਣੇ ਕਾਰੋਬਾਰੀ ਹਿੱਸੇਦਾਰ ਨੂੰ ਚੋਣ ਲੜਨ ਲਈ ਟਿਕਟਾਂ ਦਿਵਾਈਆਂ ਹਨ।

ਇਸੀ ਦੇ ਨਾਲ ਉਨ੍ਹਾਂ ਹੁਣ ਆਪਣੇ ਬੇਟੇ ਨੂੰ ਆਜ਼ਾਦ ਚੋਣ ਲੜਾਉਣ ਦਾ ਐਲਾਨ ਵੀ ਕਰ ਦਿੱਤਾ ਹੈ। ਕੰਗ ਨੇ ਇਲਜ਼ਾਮ ਲਾਇਆ ਹੈ ਕਿ ਕਾਂਗਰਸ ਨੇ ਉਨ੍ਹਾਂ ਨਾਲ ਮਤੇਰੀ ਮਾਂ ਵਾਲਾ ਵਿਵਹਾਰ ਕੀਤਾ ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ।

ਇਹ ਵੀ ਪੜ੍ਹੋ: ਕੈਨੇਡਾ ਵੱਲੋਂ ਭਾਰਤੀ ਯਾਤਰੀਆਂ ਲਈ ਟੈਸਟਿੰਗ ਨਿਯਮਾਂ 'ਚ ਢਿੱਲ

ਜਗਮੋਹਨ ਸਿੰਘ ਕੰਗ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦਾ ਬੇਟਾ ਯਾਦਵਿੰਦਰ ਸਿੰਘ ਕੰਗ ਹੁਣ ਆਜ਼ਾਦਾ ਚੋਣ ਲੜੇਗਾ।

- PTC News

Related Post