ਅਦਾਕਾਰਾ ਕੰਗਣਾ ਰਣੌਤ ਖ਼ਿਲਾਫ਼ ਮੁੰਬਈ 'ਚ ਦਰਜ ਹੋਈ FIR , ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

By  Shanker Badra November 23rd 2021 10:38 PM

ਮੁੰਬਈ : ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ 'ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਖ਼ਿਲਾਫ਼ ਮੁੰਬਈ ਦੇ ਥਾਣਾ ਖ਼ਾਰ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ’ਚ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਸੰਧੂ ਪੁੱਤਰ ਕੁਲਵੰਤ ਸਿੰਘ ਵਾਸੀ ਮੁਲੁਡ ਮੁੰਬਈ ਵੱਲੋਂ ਦਰਜ ਕਰਾਈ ਗਈ ਐਨ.ਆਈ. ਆਰ ਨੰ: 253 ਵਿਚ ਕੰਗਣਾ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਧਾਰਾ 295 ਏ ਲਾਈ ਗਈ ਹੈ।

ਅਦਾਕਾਰਾ ਕੰਗਣਾ ਰਣੌਤ ਖ਼ਿਲਾਫ਼ ਮੁੰਬਈ 'ਚ ਦਰਜ ਹੋਈ FIR , ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਦੇ ਲੋਕਾਂ ਨੇ ਕੰਗਣਾ ਦੀ ਰਿਹਾਇਸ਼ ’ਤੇ ਰੋਸ ਵਿਖਾਵਾ ਵੀ ਕੀਤਾ। ਅਮਨ ਕਾਨੂੰਨ ਦੀ ਸਥਿਤੀ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲੀਸ ਨੇ ਕੰਗਣਾ ਵਿਰੁੱਧ ਇਹ ਕੇਸ ਦਰਜ ਕਰਦਿਆਂ ਐਨ ਆਈ ਆਰ ਦੀ ਕਾਪੀ ਸੁਪਰੀਮ ਕੌਂਸਲ ਨਵੀਂ ਮੁੰਬਈ ਦੇ ਆਗੂ ਜਸਪਾਲ ਪਾਸ ਸਿੰਘ ਸਿੱਧੂ, ਸ਼ਿਕਾਇਤ ਕਰਤਾ ਅਮਰਜੀਤ ਸਿੰਘ ਸੰਧੂ, ਜਸਬੀਰ ਸਿੰਘ ਧਾਮ, ਗੁਰਜੋਤ ਸਿੰਘ ਕੀਰ ਤੇ ਅਮਰਜੀਤ ਸਿੰਘ ਰੰਧਾਵਾ ਦੇ ਹਵਾਲੇ ਕੀਤਾ।

ਅਦਾਕਾਰਾ ਕੰਗਣਾ ਰਣੌਤ ਖ਼ਿਲਾਫ਼ ਮੁੰਬਈ 'ਚ ਦਰਜ ਹੋਈ FIR , ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਇਸ ਮੌਕੇ ਭਾਈ ਸਿੱਧੂ ਸਮੇਤ ਸਿੱਖ ਭਾਈਚਾਰੇ ਦੇ ਆਗੂਆਂ ਨੇ ਸਮਾਜ ਵਿਚ ਨਫ਼ਰਤ ਫੈਲਾਉਣ ਬਦਲੇ ਕੰਗਣਾ ਰਣੌਤ ਨੂੰ ਮੁੰਬਈ ਤੋਂ ਤੜੀਪਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕੰਗਣਾ ਨਾ ਕੇਵਲ ਸਿੱਖਾਂ ਪ੍ਰਤੀ ਸਗੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਦੇਵ ਠਾਕੁਰੇ ਖ਼ਿਲਾਫ਼ ਵੀ ਮਾੜੀ ਸ਼ਬਦਾਵਲੀ ਵਰਤ ਚੁੱਕੀ ਹੈ। ਜਿਸ ਤੋਂ ਬਾਅਦ ਅਦਾਕਾਰਾ ਕੰਗਣਾ ਰਣੌਤ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।

ਅਦਾਕਾਰਾ ਕੰਗਣਾ ਰਣੌਤ ਖ਼ਿਲਾਫ਼ ਮੁੰਬਈ 'ਚ ਦਰਜ ਹੋਈ FIR , ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਖ਼ਾਰ ਪੁਲਿਸ ਸਟੇਸ਼ਨ ਦੇ ਅਧਿਕਾਰੀ ਨੇ ਮਿਲੀ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਕੰਗਣਾ ਵਿਰੁੱਧ ਕੇਸ ਦਰਜ ਕੀਤਾ ਹੈ। ਕਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ ਇਕ ਵਫ਼ਦ ਨੇ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਾਉਂਦਿਆਂ ਕੰਗਣਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ।

-PTCNews

Related Post