ਕੰਗਨਾ ਰਣੌਤ ਦੀ ਮੁੜ ਵਧੀਆ ਮੁਸ਼ਕਲਾਂ, 19 ਅਪ੍ਰੈਲ ਨੂੰ ਬਠਿੰਡਾ ਅਦਾਲਤ 'ਚ ਪੇਸ਼ ਹੋਣ ਦੇ ਦਿੱਤੇ ਆਦੇਸ਼

By  Riya Bawa February 23rd 2022 10:31 AM -- Updated: February 23rd 2022 10:40 AM

Kangana Ranaut Case: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀਆਂ ਮੁਸ਼ਕਲਾਂ ਅਜੇ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੱਸ ਦੇਈਏ ਕਿ ਕੰਗਨਾ ਰਣੌਤ ਨੂੰ 19 ਅਪਰੈਲ ਨੂੰ ਬਠਿੰਡਾ ਅਦਾਲਤ (Bathinda Court) ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੰਗਨਾ ਨੇ ਧਰਨੇ 'ਚ ਸ਼ਾਮਲ ਹੋਣ ਲਈ '100-100 ਰੁਪਏ ਲੈਣ ਵਾਲੀ ਬਜ਼ੁਰਗ ਔਰਤ' ਬੁਲਾਇਆ ਸੀ ਜਿਸ ਦੇ ਖਿਲਾਫ ਮਹਿਲਾ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। Kangana Ranaut ਨੇ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਕੰਗਨਾ ਰਣੌਤ ਦੀ ਮੁੜ ਵਧੀਆ ਮੁਸ਼ਕਲਾਂ, 19 ਅਪ੍ਰੈਲ ਨੂੰ ਬਠਿੰਡਾ ਅਦਾਲਤ 'ਚ ਪੇਸ਼ ਹੋਣ ਦੇ ਦਿੱਤੇ ਆਦੇਸ਼ ਬਜ਼ੁਰਗ ਕਿਸਾਨ ਔਰਤ ਮਹਿੰਦਰ ਕੌਰ (Mohinder Kaur) ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਇਸ ਸਬੰਧੀ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਹੁਣ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕੀਤਾ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੰਗਨਾ ਰਣੌਤ ਦੀ ਮੁੜ ਵਧੀਆ ਮੁਸ਼ਕਲਾਂ, 19 ਅਪ੍ਰੈਲ ਨੂੰ ਬਠਿੰਡਾ ਅਦਾਲਤ 'ਚ ਪੇਸ਼ ਹੋਣ ਦੇ ਦਿੱਤੇ ਆਦੇਸ਼ ਦੱਸਣਯੋਗ ਹੈ ਕਿ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਇੱਕ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ, ਜੋ ਸ਼ਾਹੀਨ ਬਾਗ ਵਿੱਚ ਸੀਏਏ ਵਿਰੋਧੀ ਪ੍ਰਦਰਸ਼ਨ ਦਾ ਚਿਹਰਾ ਸੀ। ਮਹਿੰਦਰ ਕੌਰ ਨੇ ਕਿਹਾ ਕਿ ਕੰਗਨਾ ਨੇ ਉਸ ਦੀ ਤੁਲਨਾ ਕਿਸੇ ਹੋਰ ਔਰਤ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਦੇ ਟਵੀਟ ਕਾਰਨ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਹੋਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਆਂਢ-ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਵਿੱਚ ਉਨ੍ਹਾਂ ਦੇ ਅਕਸ ਨੂੰ ਠੇਸ ਪਹੁੰਚੀ ਹੈ। ਕੰਗਨਾ ਰਣੌਤ ਦੀ ਮੁੜ ਵਧੀਆ ਮੁਸ਼ਕਲਾਂ, 19 ਅਪ੍ਰੈਲ ਨੂੰ ਬਠਿੰਡਾ ਅਦਾਲਤ 'ਚ ਪੇਸ਼ ਹੋਣ ਦੇ ਦਿੱਤੇ ਆਦੇਸ਼ ਗੌਰਤਲਬ ਹੈ ਕਿ ਬੀਤੇ ਦਿਨੀ ਕੰਗਨਾ ਰਣੌਤ ਨੂੰ ਕੀਰਤਪੁਰ ਸਾਹਿਬ ਵਿੱਚ ਵੀ ਕਿਸਾਨਾਂ ਨੇ ਘੇਰਿਆ ਸੀ। ਜਿੱਥੇ ਉਸ ਦੀ ਟਿੱਪਣੀ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਮੁਆਫੀ ਮੰਗਣ ਲਈ ਕਿਹਾ। ਹਾਲਾਂਕਿ, ਕੰਗਨਾ ਨੇ ਉੱਥੇ ਕਿਹਾ ਕਿ ਉਸਨੇ ਸ਼ਾਹੀਨ ਬਾਗ ਵਿਰੋਧ ਪ੍ਰਦਰਸ਼ਨ ਲਈ ਅਜਿਹਾ ਕਿਹਾ ਸੀ। ਕਿਸਾਨਾਂ ਨੇ ਕੰਗਨਾ ਤੋਂ ਮੁਆਫੀ ਮੰਗਣ ਦੀ ਗੱਲ ਕਹੀ ਸੀ ਪਰ ਕੰਗਨਾ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ। ਕੰਗਨਾ ਉਸ ਸਮੇਂ ਹਿਮਾਚਲ ਤੋਂ ਪੰਜਾਬ ਦੇ ਰਸਤੇ ਚੰਡੀਗੜ੍ਹ ਆ ਰਹੀ ਸੀ। -PTC News

Related Post