ਕਾਨਪੁਰ 'ਚ 8 ਪੁਲਿਸ ਵਾਲਿਆਂ ਦੀ ਹੱਤਿਆ ਦਾ ਮੁੱਖ ਦੋਸ਼ੀ ਗੈਂਗਸਟਰ ਵਿਕਾਸ ਦੂਬੇ ਗ੍ਰਿਫ਼ਤਾਰ 

By  Shanker Badra July 9th 2020 10:41 AM

ਕਾਨਪੁਰ 'ਚ 8 ਪੁਲਿਸ ਵਾਲਿਆਂ ਦੀ ਹੱਤਿਆ ਦਾ ਮੁੱਖ ਦੋਸ਼ੀ ਗੈਂਗਸਟਰ ਵਿਕਾਸ ਦੂਬੇ ਗ੍ਰਿਫ਼ਤਾਰ :ਕਾਨਪੁਰ : ਕਾਨਪੁਰ 'ਚ 8 ਪੁਲਿਸ ਵਾਲਿਆਂ ਦੀ ਹੱਤਿਆ ਕਰਕੇ ਫ਼ਰਾਰ ਹੋਏ ਉੱਤਰ ਪ੍ਰਦੇਸ਼ ਦੇ ਗੈਂਗਸਟਰ ਵਿਕਾਸ ਦੁਬੇ ਨੂੰ ਅੱਜ ਸਵੇਰੇ ਮੱਧ ਪ੍ਰਦੇਸ਼ ਦੇ ਉਜੈਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਉੱਜੈਨ ਦੇ ਮਹਾਕਾਲ ਮੰਦਿਰ ਤੋਂ ਵਿਕਾਸ ਦੁਬੇ ਦੀ ਗ੍ਰਿਫ਼ਤਾਰੀ ਦਿਖਾਈ ਗਈ ਹੈ। ਪਿਛਲੇ ਲਗਭਗ 6 ਦਿਨਾਂ ਤੋਂ ਉੱਤਰ ਪ੍ਰਦੇਸ਼ ਦੀਆਂ 40 ਪੁਲਿਸ ਟੀਮਾਂ ਉਸ ਦੀ ਤਲਾਸ਼ ਕਰ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਵਿਕਾਸ ਦੁਬੇ ਨੇ ਮਹਾਕਾਲੇਸ਼ਵਰ ਮੰਦਰ 'ਚ ਪਰਚੀ ਕਟਾਈ ਅਤੇ ਇਸ ਤੋਂ ਬਾਅਦ ਉਸ ਨੇ ਖ਼ੁਦ ਹੀ ਆਤਮ ਸਮਰਪਣ ਕਰ ਦਿੱਤਾ। ਫਿਲਹਾਲ ਸਥਾਨਕ ਪੁਲਿਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ ਵਿਕਾਸ ਦੁਬੇ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ। [caption id="attachment_416635" align="aligncenter" width="300"]Kanpur Encounter Case : Gangster Vikas Dubey arrested from Ujjain ਕਾਨਪੁਰ 'ਚ 8 ਪੁਲਿਸ ਵਾਲਿਆਂ ਦੀ ਹੱਤਿਆ ਦਾ ਦੋਸ਼ੀ ਗੈਂਗਸਟਰ ਵਿਕਾਸ ਦੂਬੇ ਗ੍ਰਿਫ਼ਤਾਰ[/caption] ਇਸ ਮਾਮਲੇ ਵਿੱਚ ਬੁੱਧਵਾਰ ਨੂੰ ਪੁਲਿਸ ਨੇ ਮੁੱਖ ਮੁਲਜ਼ਮ ਵਿਕਾਸ ਦੁਬੇ ਦਾ ਬਾਡੀਗਾਰਡ ਕਹੇ ਜਾਣ ਵਾਲੇ ਬਦਮਾਸ਼ ਨੂੰ ਹਮੀਰਪੁਰ ਵਿਚ ਮੁਕਾਬਲੇ ਦੌਰਾਨ ਹਲਾਕ ਕਰ ਦਿਤਾ ਅਤੇ 6 ਹੋਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਅਧਿਕਾਰੀ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਬੁੱਧਵਾਰਸਵੇਰੇ ਹਮੀਰਪੁਰ ਦੇ ਮੌਦਹਾ ਵਿਚ ਦੁਬੇ ਦਾ ਸਾਥੀ ਅਮਰ ਦੁਬੇ ਐਸਟੀਐਫ਼ ਅਤੇ ਸਥਾਨਕ ਪੁਲਿਸ ਨਾਲ ਮੁਕਾਬਲੇ ਵਿਚ ਮਾਰਿਆ ਗਿਆ ਸੀ। [caption id="attachment_416638" align="aligncenter" width="300"]Kanpur Encounter Case : Gangster Vikas Dubey arrested from Ujjain ਕਾਨਪੁਰ 'ਚ 8 ਪੁਲਿਸ ਵਾਲਿਆਂ ਦੀ ਹੱਤਿਆ ਦਾ ਦੋਸ਼ੀ ਗੈਂਗਸਟਰ ਵਿਕਾਸ ਦੂਬੇ ਗ੍ਰਿਫ਼ਤਾਰ[/caption] ਇਸ ਤੋਂ ਪਹਿਲਾਂ ਉਸ ਦੇ ਸਾਥੀ ਪ੍ਰੇਮ ਪ੍ਰਕਾਸ਼ ਪਾਂਡੇ ਅਤੇ ਅਤੁਲ ਦੁਬੇ ਪਿਛਲੇ ਸ਼ੁੱਕਰਵਾਰ ਨੂੰ ਵਾਰਦਾਤ ਮਗਰੋਂ ਮੁਕਾਬਲੇ ਵਿਚ ਮਾਰੇ ਗਏ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਨੇ ਫ਼ਰੀਦਾਬਾਦ ਵਿਚ ਮੁਕਾਬਲੇ ਦੌਰਾਨ ਦੁਬੇ ਦੇ ਸਾਥੀ ਕਾਰਤੀ ਉਰਫ਼ ਪ੍ਰਭਾਤ, ਅੰਕੁਰ ਅਤੇ ਉਸ ਦੇ ਪਿਤਾ ਸ਼ਰਵਣ ਨੂੰ ਗ੍ਰਿਫ਼ਤਾਰ ਕੀਤਾ ਹੈ। -PTCNews

Related Post