ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਬਣਾਈ ਐਸ.ਆਈ.ਟੀ. ਦਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਵਾਗਤ

By  Shanker Badra February 7th 2019 06:06 PM

ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਬਣਾਈ ਐਸ.ਆਈ.ਟੀ. ਦਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਵਾਗਤ:ਅੰਮ੍ਰਿਤਸਰ : ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿੱਚ 1984 'ਚ ਕੀਤੇ ਗਏ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਯੂ.ਪੀ. ਸਰਕਾਰ ਵੱਲੋਂ ਚਾਰ ਮੈਂਬਰੀਂ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। [caption id="attachment_252864" align="aligncenter" width="300"]Kanpur Sikh massacre SIT Bhai Gobind Singh Longowal Welcome ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਬਣਾਈ ਐਸ.ਆਈ.ਟੀ. ਦਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਵਾਗਤ[/caption] ਭਾਈ ਲੌਂਗੋਵਾਲ ਨੇ ਆਖਿਆ ਕਿ 1984 ਵਿਚ ਦਿੱਲੀ ਤੇ ਕਾਨ੍ਹਪੁਰ ਸਮੇਤ ਦੇਸ਼ ਦੇ ਹੋਰ ਸ਼ਹਿਰਾਂ ਵਿਚ ਸਿੱਖਾਂ ਨੂੰ ਸ਼ਰੇਆਮ ਅਤੇ ਬੇਰਹਿਮੀ ਨਾਲ ਮਾਰ ਮੁਕਾਇਆ ਗਿਆ।ਦੁਖ ਦੀ ਗੱਲ ਇਹ ਹੈ ਕਿ 34 ਸਾਲ ਬੀਤਣ ਤੋਂ ਬਾਅਦ ਵੀ ਅਜੇ ਤੱਕ ਪੀੜਤਾਂ ਨੂੰ ਮੁਕੰਮਲ ਤੌਰ ’ਤੇ ਇਨਸਾਫ਼ ਨਹੀਂ ਮਿਲ ਸਕਿਆ। [caption id="attachment_252865" align="aligncenter" width="275"]Kanpur Sikh massacre SIT Bhai Gobind Singh Longowal Welcome ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਬਣਾਈ ਐਸ.ਆਈ.ਟੀ. ਦਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਵਾਗਤ[/caption] ਇਸ ਸਮੇਂ ਦੌਰਾਨ ਕਈ ਮਾਮਲੇ ਬੰਦ ਕਰ ਦਿੱਤੇ ਗਏ ਅਤੇ ਕਈ ਦੋਸ਼ੀਆਂ ਨੂੰ ਰਾਜਸੀ ਸਰਪ੍ਰਸਤੀ ਹੋਣ ਕਰਕੇ ਉਹ ਅਜੇ ਤੱਕ ਬਚਦੇ ਰਹੇ ਹਨ।ਇਸ ਦੌਰਾਨ ਕਈ ਪੀੜਤ ਪਰਿਵਾਰਾਂ ਦੇ ਮੈਂਬਰ ਇਨਸਾਫ਼ ਨੂੰ ਤਰਸਦੇ ਇਸ ਸੰਸਾਰ ਤੋਂ ਕੂਚ ਕਰ ਗਏ। [caption id="attachment_252863" align="aligncenter" width="300"]Kanpur Sikh massacre SIT Bhai Gobind Singh Longowal Welcome ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਬਣਾਈ ਐਸ.ਆਈ.ਟੀ. ਦਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਵਾਗਤ[/caption] ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਨ੍ਹਪੁਰ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਯੂ.ਪੀ. ਸਰਕਾਰ ਵੱਲੋਂ ਗਠਿਤ ਕੀਤੀ ਐਸ.ਆਈ.ਟੀ. ਨਾਲ ਪੀੜਤਾਂ ਨੂੰ ਇਨਸਾਫ ਮਿਲਣ ਦੀ ਉਮੀਦ ਬੱਝੀ ਹੈ। ਉਨ੍ਹਾਂ ਆਖਿਆ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਕਰੂਰ ਕਾਰੇ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।
-PTCNews

Related Post