ਕੈਪਟਨ ਅਮਰਿੰਦਰ ਸਿੰਘ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹ ਰਾਹਤਾਂ ਕਾਰਜਾਂ 'ਚ ਹੋਰ ਤੇਜੀ ਲਿਆਉਣ ਦੇ ਦਿੱਤੇ ਆਦੇਸ਼

By  Jashan A August 25th 2019 11:10 AM -- Updated: August 25th 2019 11:11 AM

ਕੈਪਟਨ ਅਮਰਿੰਦਰ ਸਿੰਘ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹ ਰਾਹਤਾਂ ਕਾਰਜਾਂ 'ਚ ਹੋਰ ਤੇਜੀ ਲਿਆਉਣ ਦੇ ਦਿੱਤੇ ਆਦੇਸ਼

ਸਿਹਤ ਵਿਭਾਗ ਨੂੰ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸਹੂਲਤਾਂ ਤੇ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਚਾਰਾ ਤੁਰੰਤ ਮੁਹੱਈਆ ਕਰਵਾਉਣ ਲਈ ਕਿਹਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹ ਰਾਹਤਾਂ ਕਾਰਜਾਂ ਚ ਹੋਰ ਤੇਜੀ ਲਿਆਉਣ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਰੋਜ਼ਮਰਾ ਦੀਆਂ ਸਭ ਵਸਤਾਂ ਤੁਰੰਤ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਜੋ ਖ਼ੁਦ ਕਪੂਰਥਲਾ ਜ਼ਿਲ੍ਹੇ ਵਿੱਚ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਪਿੰਡਾਂ ਵਿੱਚ ਰਾਹਤ, ਬਚਾਅ ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਣ ਦੇ ਕਾਰਜਾਂ ਉਪਰ ਨਿੱਜੀ ਤੌਰ ਉਤੇ ਨਿਗਰਾਨੀ ਰੱਖ ਰਹੇ ਹਨ, ਨੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣਗੇ।

ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖ਼ੁਦ ਸਤਲੁਜ ਦਰਿਆ ਵਿੱਚ ਪਏ ਪਾੜਾਂ ਨੂੰ ਪੂਰਨ ਦੇ ਕੰਮ ਦੀ ਨਿਗਰਾਨੀ ਰੱਖਣ ਅਤੇ ਪਾਣੀ ਨਾਲ ਭਰੇ ਇਲਾਕਿਆਂ ਵਿੱਚੋਂ ਪਾਣੀ ਦੀ ਨਿਕਾਸੀ ਦੇ ਕੰਮ ਵਿੱਚ ਤੇਜੀ ਲਿਆਉਣ।

ਹੋਰ ਪੜ੍ਹੋ: ਗਾਇਬ ਹੋਏ ਨਵਜੋਤ ਸਿੰਘ ਸਿੱਧੂ ! ਬਠਿੰਡਾ 'ਚ ਗੁੰਮਸ਼ੁਦਗੀ ਦੇ ਲੱਗੇ ਪੋਸਟਰ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਹਤ ਵਿਭਾਗ ਤੇ ਪ੍ਰਭਾਵਿਤ ਜਿਲ੍ਹਿਆਂ ਦੇ ਸਿਵਲ ਸਰਜਨਾਂ ਆਦੇਸ਼ ਦਿੱਤੇ ਹਨ ਕਿ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸਹੂਲਤਾਂ ਦਿੱਤੀਆਂ ਜਾਣ ਅਤੇ ਪਾਣੀ ਨਾਲ ਹੋਣ ਵਾਲ਼ੀਆਂ ਬਿਮਾਰੀਆਂ ਦੱਸੋ ਰੋਕਥਾਮ ਅਤੇ ਉਨ੍ਹਾਂ ਦੇ ਇਲਾਜ ਲਈ ਤਿਆਰ ਰਹਿਣ। ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਚਾਰਾ ਤੁਰੰਤ ਮੁਹੱਈਆ ਕਰਵਾਉਣ ਲਈ ਕਿਹਾ ਹੈ।

ਇਸੇ ਦੌਰਾਨ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਹੈ ਕਿ ਸੁਲਤਾਨਪੁਰ ਲੋਧੀ ਤਹਿਸੀਲ ਵਿੱਚ 87 ਪਿੰਡ ਪ੍ਰਭਾਵਿਤ ਹੋਏ ਹਨ ਜਿਨ੍ਹਾਂ ਵਿੱਚੋਂ 20 ਪਿੰਡਾਂ ਦਾ ਸੰਪਰਕ ਟੁੱਟਿਆ ਹੈ। ਕੁੱਲ 87 ਪਿੰਡਾਂ ਵਿੱਚੋਂ 48 ਪਿੰਡ ਅਬਾਦੀ ਵਾਲੇ ਹਨ ਤੇ 39 ਬੇ ਚਿਰਾਗ਼ ਹਨ। ਅਨੁਮਾਨ ਅਨੁਸਾਰ 26000 ਏਕੜ ਫਸਲ ਨੁਕਸਾਨੀ ਗਈ ਹੈ। ਸੰਪਰਕ ਟੁੱਟੇ 20 ਪਿੰਡਾਂ ਚ 1777 ਘਰ ਤੇ 9578 ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਇਲਾਕਿਆਂ ਵਿੱਚ ਦਿਨ-ਰਾਤ ਰਾਹਤ ਕੰਮ ਚੱਲ ਰਹੇ ਹਨ। ਹਰ ਮੱਦਦ ਪਹੁੰਚਾਈ ਜਾ ਰਹੀ ਹੈ।

ਰਾਹਤ ਕੰਮਾਂ ਵਿੱਚ ਲੱਗੇ 233 ਜਣਿਆਂ ਵਿੱਚੋਂ 102 ਫੌਜ ਦੇ ਸੈਨਿਕ, 3 ਐਨ ਡੀ ਆਰ ਐਫ ਟੀਮਾਂ ਦੇ 66 ਜਵਾਨ, ਪੀਏਪੀ ਦੇ 40 ਪੁਲਿਸ ਜਵਾਨ, 7ਵੀਂ ਆਈ ਆਰ ਬੀ ਬਟਾਲੀਅਨ ਦੇ 25 ਸ਼ਾਮਲ ਹਨ। ਇਸ ਤੋਂ ਇਲਾਵਾ ਪਿੰਡ ਵਾਸੀ, ਮਨਰੇਗਾ ਮਜ਼ਦੂਰ, ਡਰੇਨੇਜ ਵਿਭਾਗ ਦੇ ਮਜ਼ਦੂਰਾਂ ਤੋਂ ਇਲਾਵਾ ਫੌਜ, ਐਨ ਡੀ ਆਰ ਐਫ ਤੇ ਪੁਲਿਸ ਦੀਆਂ 14 ਕਿਸ਼ਤੀਆਂ ਰਾਹਤ ਕੰਮਾਂ ਵਿੱਚ ਜੁੱਟੀਆਂ ਹੋਈਆ ਹਨ।

-PTC News

Related Post