ਭਗੌੜੇ ਨੂੰ ਫੜਨ ਗਈ ਪੁਲਿਸ 'ਤੇ ਚੱਲੇ ਇੱਟਾਂ-ਰੋੜੇ, ਗਰਭਵਤੀ ਮਹਿਲਾ ਪੁਲਿਸ ਮੁਲਾਜ਼ਮ ਜ਼ਖਮੀ

By  Jashan A October 31st 2019 12:10 PM

ਭਗੌੜੇ ਨੂੰ ਫੜਨ ਗਈ ਪੁਲਿਸ 'ਤੇ ਚੱਲੇ ਇੱਟਾਂ-ਰੋੜੇ, ਗਰਭਵਤੀ ਮਹਿਲਾ ਪੁਲਿਸ ਮੁਲਾਜ਼ਮ ਜ਼ਖਮੀ,ਕਪੂਰਥਲਾ: ਕਪੂਰਥਲਾ ਦੇ ਪਿੰਡ ਪਮਨ 'ਚ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਇਥੇ ਕਿਸੇ ਮਾਮਲੇ 'ਚ ਭਗੌੜੇ ਨੂੰ ਫੜਨ ਗਈ ਪੁਲਿਸ ਪਾਰਟੀ 'ਤੇ ਮੁਲਜ਼ਮ ਅਤੇ ਉਸ ਦੇ ਸਾਥੀਆਂ ਨੇ ਹਮਲਾ ਕਰ ਦਿੱਤਾ।

Police Attackਜਿਸ ਕਾਰਨ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਥਾਣਾ ਲੋਹੀਆਂ ਖਾਸ ਦੀ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਭਗੌੜਾ ਵਿਅਕਤੀ ਘਰ 'ਚ ਮੌਜੂਦ ਹੈ ਤੇ ਜਿਵੇਂ ਪੁਲਿਸ ਪਾਰਟੀ ਉਥੇ ਪਹੁੰਚੀ ਤਾਂ ਮੁਲਜ਼ਮ ਨੇ ਪੁਲਿਸ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ।

ਹੋਰ ਪੜ੍ਹੋ: ਫਿਰੋਜ਼ਪੁਰ: BSF ਤੇ ਫਾਜ਼ਿਲਕਾ ਪੁਲਿਸ ਵੱਲੋਂ 4 ਕਿੱਲੋ 250 ਗ੍ਰਾਮ ਹੈਰੋਇਨ ਬਰਾਮਦ

ਇਸ ਹਮਲੇ 'ਚ ਗਰਭਵਤੀ ਮਹਿਲਾ ਪੁਲਿਸ ਕਰਮਚਾਰੀ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਕਪੂਰਥਲਾ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Police Attackਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਪੁਲਿਸ ਨੂੰ ਕਾਫੀ ਸਮੇਂ ਤੱਕ ਬੰਦੀ ਬਣਾ ਕੇ ਰੱਖਿਆ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਪਹੁੰਚ ਕੇ ਉਹਨਾਂ ਨੂੰ ਬਚਾਇਆ। ਸੂਚਨਾ ਹੈ ਕਿ ਪੋਲਿਸ ਨੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

-PTC News

Related Post