ਕੋਰੋਨਾ ਕਹਿਰ 'ਤੇ ਸਖ਼ਤ ਪ੍ਰਸ਼ਾਸਨ, ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਰਾਤ ਦਾ ਕਰਫਿਊ ਲਾਗੂ

By  Jagroop Kaur March 6th 2021 06:45 PM

ਕਪੂਰਥਲਾ, 6 ਮਾਰਚ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀ ਘਨਸ਼ਿਆਮ ਥੋਰੀ ਵਲੋਂ ਕਰੋਨਾ ਕੇਸਾਂ ਦੇ ਦੁਬਾਰਾ ਤੇਜੀ ਨਾਲ ਵਧਣ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਰਾਤ ਦਾ ਕਰਫਿਊ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਜਾਰੀ ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਜਦੋਂ ਵਿਸ਼ਵ ਸਿਹਤ ਸੰਗਠਨ  ਵੱਲੋਂ ਕੋਵਿਡ-19 ਨੂੰ ਪਹਿਲਾਂ ਹੀ ਮਹਾਂਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ ਤੇ ਕੋਵਿਡ-19 ਦੀ ਮਹਾਂਮਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕੌਮੀ ਆਫਤ ਪ੍ਰਬੰਧਨ ਐਕਟ 2005 ਅਤੇ ਐਪੀਡੈਮਿਕ ਡਿਸੀਜ਼ ਐਕਟ 1897 ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ|

Weekend lockdown, daily night curfew

Read more : ਜਾਣੋ 10ਵੀਂ, 12ਵੀਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਦੀ ਨਵੀਂ ਤਰੀਕ

ਜਿਸ ਕਰਕੇ ਇਸ ਮਹਾਂਮਾਰੀ ਦੇ ਵਾਧੇ ਨੂੰ ਰੋਕਣ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਕਿ ਜਿਲਾ ਕਪੂਰਥਲਾ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਮੁੜ ਤੋਂ ਦਿਨ ਪ੍ਰਤੀਦਿਨ ਵਾਧਾ ਹੋ ਰਿਹਾ ਹੈ| ਇਸ ਲਈ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਮਤੀ ਮਨੁੱਖੀ ਜਾਨਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸੀ.ਆਰ.ਪੀ.ਸੀ 1973 ਦੀ ਧਾਰਾ 144 ਅਤੇ ਕੌਮੀ ਆਫਤ ਪ੍ਰਬੰਧਨ ਐਕਟ 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਰਾਤ 11.00 ਵਜੇ ਤੋਂ ਸਵੇਰ 5.00 ਵਜੇ ਤੱਕ ਨਾਇਟ ਕਰਫਿਊ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।Coronavirus Punjab: Jalandhar, SBS Nagar imposes night curfew

ਹੋਰ ਪੜ੍ਹੋ :  ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੁੜ ਲੱਗਿਆ ਰਾਤ ਦਾ ਕਰਫਿਊ, ਕੋਰੋਨਾ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲਿਆ ਫੈਸਲਾ

ਇਹ ਹੁਕਮ ਉਹਨਾਂ ਫੈਕਟਰੀਆਂ ਦੇ ਸਟਾਫ/ਲੇਬਰ ਜਿਹੜੀਆਂ 24 ਘੰਟੇ ਸ਼ਿਫਟਾਂ ਵਿੱਚ ਕੰਮ ਕਰਦੀਆਂ ਹਨ, ਜਾਂ ਮੈਡੀਕਲ ਐਮਰਜੈਂਸੀ ਦੇ ਕੇਸਾਂ ਉਪਰ, ਨੈਸਨਲ ਹਾਈਵੇਅ ਉਪਰ ਹੋ ਰਹੀ ਆਵਾਜਾਈ, ਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜਾਂ ਰਾਹੀਂ ਯਾਤਰਾ ਕਰਨ ਉਪਰੰਤ ਵਾਪਿਸ ਆ ਰਹੇ ਵਿਅਕਤੀਆਂ ਉਪਰ ਲਾਗੂ ਨਹੀਂ ਹੋਵੇਗਾ। ਇਹ ਹੁਕਮ ਅੱਜ ਮਿਤੀ 06-03-2021 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Related Post